ਪੰਜੇ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ | Mohali News
- ਇੱਕ ਬ੍ਰੀਜਾ ਕਾਰ ਵੀ ਕੀਤੀ ਬਰਾਮਦ
ਮੋਹਾਲੀ (ਐੱਮ ਕੇ ਸ਼ਾਇਨਾ)। ਥਾਣਾ ਡੇਰਾਬਸੀ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 5 ਸ਼ੂਟਰ ਨਜਾਇਜ਼ ਅਸਲੇ ਸਮੇਤ ਕਾਬੂ ਕਰਨ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਇੱਕ ਬ੍ਰੀਜਾ ਕਾਰ ਵੀ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਰਾਬੱਸੀ ਪੁਲਿਸ ਟੀਮ ਨੂੰ ਮੁਖਬਰ ਖਾਸ ਰਾਹੀ ਇਤਲਾਹ ਮਿਲੀ ਸੀ ਕਿ ਹਰਸ਼ਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਜੋ ਕਿ ਚੋਰੀਸ਼ੁਦਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮੇਤ ਨਜਾਇਜ਼ ਅਸਲੇ ਥਾਣਾ ਡੇਰਾਬਸੀ ਇਲਾਕੇ ’ਚ ਵਾਰਦਾਤ ਕਰਨ ਦੀ ਫਿਰਾਕ ’ਚ ਹਨ। ਸੂਚਨਾ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ। (Mohali News)
ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਬਾਇਕ ਸਵਾਰ ਦੀ ਮੌਤ
ਕਥਿਤ ਮੁਲਜ਼ਮਾਂ ਕੋਲੋਂ ਮੌਕੇ ’ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ 1/1 (2) ਨਜਾਇਜ਼ ਪਸਤੌਲ 32 ਬੋਰ ਬਰਾਮਦ ਕੀਤਾ ਗਿਆ। ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਡੇਰਾਬਸੀ ਬੱਸ ਸਟਾਪ ਤੋਂ ਆਪਣੇ ਸਾਥੀ ਕਾਰਤਿਕ ਉਰਫ ਆਸ਼ੂ ਨੂੰ ਆਪਣੇ ਨਾਲ ਵਾਰਦਾਤ ’ਚ ਅੰਜਾਮ ਦੇਣ ਲਈ ਨਾਲ ਲੈਣਾ ਸੀ, ਜਿਸ ’ਤੇ ਕਾਰਤਿਕ ਨੂੰ ਵੀ ਡੇਰਾਬਸੀ ਬੱਸ ਸਟਾਪ ਤੋਂ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਪੁੱਛਗਿੱਛ ਦੇ ਆਧਾਰ ’ਤੇ ਇਨ੍ਹਾਂ ਦੇ ਸਾਥੀਆਂ ਰਮਨਦੀਪ ਸਿੰਘ ਨੂੰ ਨਾਜਾਇਜ਼ ਪਸਤੌਲ 32 ਬੋਰ ਅਤੇ ਜੈਦੀਪ ਰਾਜਸਥਾਨੀ ਨੂੰ ਵੀ ਸਮੇਤ 01 ਪਿਸਟਲ 30 ਬੋਰ ਨਾਲ ਗ੍ਰਿਫਤਾਰ ਕੀਤਾ ਗਿਆ। (Mohali News)
ਜੈਦੀਪ ਰਾਜਸਥਾਨੀ ਕੋਲੋਂ ਇੱਕ ਹੋਰ ਨਾਜਾਇਜ਼ ਪਸਤੌਲ 32 ਬੋਰ ਸਮੇਤ 02 ਜਿੰਦਾ ਕਾਰਤੂਸ, 03 ਮੈਗਜੀਨ ਦੇ ਬਰਾਮਦ ਹੋਏ। ਮੁਕੱਦਮੇ ਦੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜੈਦੀਪ ਰਾਜਸਥਾਨੀ ਕਾਫੀ ਸਮੇਂ ਤੋ ਭਿਵਾਨੀ ਜ਼ੇਲ੍ਹ ’ਚ ਬੰਦ ਗੈਂਗਸਟਰ ਮਿੰਟੂ ਮੋਦਸੀਆ ਦੇ ਸੰਪਰਕ ’ਚ ਸੀ ਅਤੇ ਮਿੰਟੂ ਮੋਦਸੀਆ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ਅਨੁਸਾਰ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ, ਜੋ ਜੈਦੀਪ ਰਾਜਸਥਾਨੀ, ਮਿੰਟੂ ਮੋਦਸੀਆ ਦੇ ਕਹਿਣ ’ਤੇ ਆਪਣੇ ਇਨ੍ਹਾਂ ਸਾਥੀਆ ਸਮੇਤ ਡੇਰਾਬਸੀ ਦੇ ਇਲਾਕੇ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸੀ। (Mohali News)