ਸ਼ੋਪੀਆਂ ਮੁਕਾਬਲੇ ‘ਚ ਪੰਜ ਅੱਤਵਾਦੀ ਢੇਰ

Terrorists

ਸ਼ੋਪੀਆਂ ਮੁਕਾਬਲੇ ‘ਚ ਪੰਜ ਅੱਤਵਾਦੀ ਢੇਰ

ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਸ਼ੋਪੀਆਂ (Shopian Encounter) ‘ਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਜਾਰੀ ਮੁਕਾਬਲੇ ‘ਚ ਹੁਣ ਤੱਕ ਪੰਜ ਅੱਤਵਾਦੀ ਮਾਰੇ ਗਏ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਫੌਜ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਦੇ ਜਵਾਨਾਂ ਨੇ ਅੱਜ ਸੋਪੀਆਂ ਦੇ ਮੁਨੰਦ ‘ਚ ਸਾਂਝਾ ਅਭਿਆਨ ਸ਼ੁਰੂ ਕੀਤਾ ਸੀ।

TwoTerrorists, Pile, Competitionਰਿਹਾਇਸ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ, ਜੋ ਦੇਰ ਰਾਤ ਤੱਕ ਚੱਲਦਾ । ਅੱਜ ਸਵੇਰੇ ਹੋਣ ‘ਤੇ ਸੁਰੱਖਿਆ ਬਲਾਂ ਨੇ ਮੁੜ ਕਾਰਵਾਈ ਸ਼ੁਰੂ ਕੀਤੀ। ਕਰਨਲ ਕਾਲੀਆ ਨੇ ਦੱਸਿਆ ਕਿ ਹੁਣ ਤੱਕ ਪੰਜ ਅੱਤਵਾਦੀ ਮਾਰੇ ਜਾ ਚੁੱਕੇ ਹਨ ਤੇ ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਹਾਲੇ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।