ਝੰਡਾ ਦਿਵਸ ਫੰਡ ’ਚ ਵੱਧ ਤੋਂ ਵੱਧ ਯੋਗਦਾਨ ਦੇਣ ਜ਼ਿਲ੍ਹਾ ਨਿਵਾਸੀ | Flag Day
Flag Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਦੇਸ਼ ਦੀ ਸੁਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਫਲੈਗ ਲਾ ਕੇ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਇਸ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: Adelaide Test: ਜਾਣੋ ਐਡੀਲੇਡ ਟੈਸਟ ਲਈ ਭਾਰਤ ਦੀ ਸੰਭਾਵਿਤ ਪਲੇਇੰਗ-11, ਇਹ ਖਿਡਾਰੀ ਕਰੇਗਾ ਓਪਨਿੰਗ
ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ-ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੇ ਸੈਨਿਕਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਈਏ। ਇਸ ਮੌਕੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ, ਸ਼ੌਰਿਆ ਚੱਕਰ ਵਿਜੇਤਾ ਕੈਪਟਨ ਸ਼ੇਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੂਬੇਦਾਰ ਸੁਖਵੀਰ ਸਿੰਘ ਰਾਠੌਰ, ਸੁਪਰਡੈਂਟ ਰਾਜ ਕੌਰ, ਸੂਬੇਦਾਰ ਜਰਨੈਲ ਸਿੰਘ, ਹਰਮਨਪ੍ਰੀਤ ਸਿੰਘ, ਸੂਬੇਦਾਰ ਅਜੈਬ ਸਿੰਘ, ਨਾਇਕ ਹਰਭਜਨ ਸਿੰਘ ਵੀ ਮੌਜੂਦ ਸਨ।