ਮਨਪ੍ਰੀਤ ਬਾਦਲ ਦੇ ਹਲਕਾ ਬਠਿੰਡਾ ਸ਼ਹਿਰ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਝੰਡਾ ਮਾਰਚ 11 ਫਰਵਰੀ ਨੂੰ

a091a526-0e6d-4c7f-b1fd-37280e8a50bc

ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ (Employees and Pensioners)

ਕੋਟਕਪੂਰਾ , (ਸੁਭਾਸ਼ ਸ਼ਰਮਾ)। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਮੁਲਾਜ਼ਮ ਤੇ ਪੈਨਸ਼ਨਰ ਵਰਗ ਨਾਲ ਕੀਤੀਆਂ ਬੇਇਨਸਾਫ਼ੀਆਂ ਦੇ ਵਿਰੋਧ ਵਿੱਚ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ (Employees and Pensioners) ਵੱਲੋਂ 11 ਫਰਵਰੀ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਵਿੱਚ ਝੰਡਾ ਮਾਰਚ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ ।

ਇਸ ਐਕਸ਼ਨ ਦੀ ਤਿਆਰੀ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਮੀਟਿੰਗ ਅੱਜ ਇੱਥੇ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਕਿਲ੍ਹਾ ਪਾਰਕ ਪੁਰਾਣਾ ਸ਼ਹਿਰ ਵਿਚ ਹੋਈ । ਇਸ ਮੀਟਿੰਗ ਨੂੰ ਜੱਥੇਬੰਦੀ ਦੇ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ ਤੇ ਪ੍ਰੇਮ ਚਾਵਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਅਕਾਲੀ – ਭਾਜਪਾ ਗਠਜੋੜ ਤੇ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਖੋਰਾ ਲਾਉਣ ਦਾ ਕੋਝਾ ਯਤਨ ਕੀਤਾ ਹੈ ।

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਿੱਚ ਵੀ ਅੜਿੱਕੇ ਪੈਦਾ ਕੀਤੇ

ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋੰ 30 ਜੂਨ 2021 ਤੱਕ ਦਾ ਵਧੀਆ ਤਨਖਾਹਾਂ , ਪੈਨਸ਼ਨਾਂ ਤੇ ਮਹਿੰਗਾਈ ਭੱਤੇ ਦੀਆਂ ਅਣਸੋਧੀਆਂ ਤੇ ਸੋਧੀਆਂ ਹੋਈਆਂ ਕਿਸ਼ਤਾਂ ਦਾ ਬਣਦਾ ਸਾਰਾ ਬਕਾਇਆ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਹੈ । ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਿੱਚ ਵੀ ਅੜਿੱਕੇ ਪੈਦਾ ਕੀਤੇ ਹਨ ਇਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਕਾਫੀ ਤਿੱਖਾ ਰੋਸ ਫੈਲਿਆ ਹੋਇਆ ਹੈ ।

ਮੀਟਿੰਗ ਵਿੱਚ ਸਰਵ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 11 ਫਰਵਰੀ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪੈਨਸ਼ਨਰ ਬਠਿੰਡਾ ਸ਼ਹਿਰ ਵਿੱਚ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ ਤੇ ਇਸ ਵਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਅਤੇ ਵੱਡੇ ਦੁਸ਼ਮਣ ਮਨਪ੍ਰੀਤ ਸਿੰਘ ਬਾਦਲ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਨਹੀਂ ਚੜ੍ਹਨ ਦੇਣਗੇ ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ , ਤਰਸੇਮ ਨਰੂਲਾ , ਇਕਬਾਲ ਸਿੰਘ ਮੰਘੇੜਾ , ਸ਼ਾਮ ਲਾਲ ਚਾਵਲਾ ਤੇ ਅਸ਼ੋਕ ਚਾਵਲਾ ਸੇਵਾ ਮੁਕਤ ਸੁਪਰਡੈਂਟ , ਪ੍ਰਿੰਸੀਪਲ ਜੁਗਰਾਜ ਸਿੰਘ , ਸੁਖਦੇਵ ਸਿੰਘ ਪਟਵਾਰੀ , ਰਣਜੀਤ ਸਿੰਘ ਕਾਨੂੰਗੋ , ਗੁਰਾ ਸਿੰਘ ਢਿੱਲਵਾਂ , ਰਾਜ ਸਿੰਘ ਭੱਟੀ , ਰਮੇਸ਼ ਢੈਪਈ , ਮੇਜਰ ਸਿੰਘ ਡੀ.ਪੀ. ਈ. , ਗੁਰਕੀਰਤ ਸਿੰਘ ਪੀ.ਟੀ. ਆਈ , ਗੇਜ ਰਾਮ ਭੌਰਾ ਹਰੀਨੌਂ , ਜੋਗਿੰਦਰ ਸਿੰਘ ਛਾਬੜਾ , ਸੁਖਮੰਦਰ ਸਿੰਘ ਰਾਮਸਰ , ਵਿਨੋਦ ਕੁਮਾਰ ਲੈਕਚਰਾਰ , ਪ੍ਰਿੰਸੀਪਲ ਹਰੀ ਚੰਦ ਧਿੰਗੜ , ਜਸਵੀਰ ਸਿੰਘ ਕੈਂਥ , ਸੁਖਦਰਸ਼ਨ ਸਿੰਘ ਗਿੱਲ ਤੇ ਬਿੱਕਰ ਸਿੰਘ ਗੌੰਦਾਰਾ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ