ਉੱਝ ਦਰਿਆ ’ਚ ਦੋ ਲੱਖ ਕਿਊਸਿਕ ਪਾਣੀ ਛੱਡਿਆ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਕਈਂ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਹਰ ਪਾਸੇ ਪਾਣੀ-ਪਾਣੀ ਕਰ ਦਿੱਤਾ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹ ’ਚ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਹੈ ਤੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਹੈ। ਜੰਮੂ ਕਸ਼ਮੀਰ ਸਰਕਾਰ ਵੱਲੋਂ ਐਤਵਾਰ ਨੂੰ ਉੱਝ ਦਰਿਆ ’ਚ ਦੋ ਲੱਖ ਕਿਊਸਿਕ ਪਾਣੀ ਛੱਡਣ ਦੀ ਰਿਪੋਰਟ ਮਿਲਣ ’ਤੇ ਰਾਵੀ ਦਰਿਆ ਕੰਢੇ ਵੱਸਦੇ ਲੋਕਾਂ ਨੂੰ ਤੁਰੰਤ ਇਲਾਕਾ ਛੱਡ ਕੇ ਸੁਰੱਖਿਆਤ ਥਾਵਾਂ ’ਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। (Flood Alert )
ਉੱਝ ਦਰਿਆ ’ਚ ਛੱਡਿਆ ਗਿਆ ਪਾਣੀ ਦੁਪਹਿਰ ਕਰੀਬ ਇੱਕ ਵਜੇ ਤੱਕ ਗੁਰਦਾਸਪੁਰ ਦੇ ਇਲਾਕੇ ’ਚ ਪਹੁੰਚ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਰਾਹੀਂ ਦਰਿਆ ਕੰਢੇ ਵੱਸੇ ਲਗਭਗ 30 ਪਿੰਡਾਂ ਦੇ ਲੋਕ ਚੌਕਸ ਰਹਿਣ ਤੇ ਰਾਵੀ ਦਰਿਆ ਕੰਢੇ ਬਣੇ ਧੁੱਸੀ ਬੰਨ੍ਹ ਦੇ ਅੰਦਰ ਖਾਲੀ ਥਾਵਾਂ ’ਤੇ ਰਹਿ ਰਹੇ ਗੁੱਜਰ ਪਰਿਵਾਰਾਂ ਨੂੰ ਤਰੁੰਤ ਇਲਾਕਾ ਛੱਡ ਜਾਣ ਲਈ ਕਿਹਾ ਹੈ।
ਜੰਮੂ ਕਸ਼ਮੀਰ ਦੇ ਇਲਾਕੇ ’ਚ ਵੱਗਣ ਵਾਲੇ ਉੱਝ ਦਰਿਆ ਦਾ ਪਾਣੀ ਰਾਵੀ ਨਦੀ ’ਚ ਮਿਲਦਾ ਹੈ। ਇੱਥੇ ਪਹੁੰਚਣ ’ਤੇ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਾਣੀ ਦਾ ਵਹਾਅ ਤੇਜ਼ ਹੋ ਜਾਂਦਾ ਹੈ ਜਿਸ ਨਾਲ ਆਸ-ਪਾਸ ਦੇ ਪਿੰਡਾਂ ’ਚ ਹੜ੍ਹ ਦਾ ਖਤਰਾ ਪੈਦਾ ਹੋ ਜਾਂਦਾ ਹੈ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਐਸਡੀਐਮ ਡੇਰਾ ਬਾਬਾ ਨਾਨਕ, ਐਸਡੀਐਮ ਕਲਾਨੌਰ ਤੇ ਐਸਡੀਐਮ ਦੀਨਾਨਗਰ ਨੂੰ ਲੋਕਾਂ ਨੂੰ ਅਲਰਟ ਕਰਨ ਤੇ ਰਾਵੀ ਦਰਿਆ ਦੇ ਅੰਦਰਲੇ ਇਲਾਕਿਆਂ ’ਚ ਰਹਿ ਰਹੇ ਲੋਕਾਂ ਨੂੰ ਉੱਥੋਂ ਹਟਾਉਣ ਲਈ ਕਿਹਾ ਹੈ।
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ