ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ’ਚ ਸਥਾਪਿਤ ਕੀਤੇ ਫਲੱਡ ਕੰਟਰੋਲ ਰੂਮ

Flood Control Room

ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾ ਲਈ ਹੈਲਪਲਾਈਨ ਨੰਬਰਾਂ ’ਤੇ ਕੀਤਾ ਜਾਵੇ ਸੰਪਰਕ | Flood Control Room

ਫਾਜ਼ਿਲਕਾ (ਰਜਨੀਸ਼ ਰਵੀ)। ਉਪਰਲੇ ਹਿੱਸਿਆਂ ਵਿਚ ਆਈਆਂ ਭਾਰੀ ਬਾਰਿਸ਼ਾਂ ਕਾਰਨ ਸਰਹੱਦੀ ਪਿੰਡਾਂ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਅਤੇ ਸੰਕਟ ਦੀ ਸਥਿਤੀ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਕੋਈ ਦਿੱਕਤ ਨਾ ਆਵੇ ਇਸ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਦਫਤਰ ਵਿਖੇ ਫਲਡ ਕੰਟਰੋਲ ਰੂਮ (Flood Control Room) ਸਥਾਪਿਤ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਸ੍ਰੀ ਨਿਕਾਸ ਖੀਚੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲਡ ਕੰਟਰੋਲ ਰੂਮ ਤਹਿਸੀਲ ਦਫਤਰ ਫਾਜ਼ਿਲਕਾ ਵਿਖੇ 01638-262153, ਤਹਿਸੀਲ ਦਫਤਰ ਜਲਾਲਾਬਾਦ ਵਿਖੇ 01638-251373, ਤਹਿਸੀਲ ਦਫਤਰ ਅਬੋਹਰ ਵਿਖੇ 01634-220546, ਸਿਵਲ ਸਰਜਨ ਫਾਜ਼ਿਲਕਾ ਵਿਖੇ 01638-264105, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ ਵਿਖੇ 01638-260128, 261008, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਿਖੇ 01638-260400, ਪੁਲਿਸ ਵਿਭਾਗ ਵਿਖੇ 01638-262800 ਤੇ 85588-00900 ਅਤੇ ਕਾਰਜਕਾਰੀ ਇੰਜੀਨੀਅਰ ਡਰੇਨਜ ਵਿਭਾਗ ਵਿਖੇ 01638-292848 ਸਥਾਪਿਤ ਕੀਤੇ ਗਏ ਹਨ ਜ਼ੋ ਕਿ 24 ਘੰਟੇ ਚਾਲੂ ਰਹਿਣਗੇ।

ਇਹ ਵੀ ਪੜ੍ਹੋ : ਹੜ੍ਹਾਂ ਦਾ ਕਹਿਰ : ਪਟਿਆਲਾ ਜ਼ਿਲ੍ਹੇ ਅੰਦਰ ਸੜਕਾਂ, ਪੁਲਾਂ ਆਦਿ ਦਾ 55 ਕਰੋੜ ਤੋਂ ਵੱਧ ਦਾ ਨੁਕਸਾਨ

ਉਪ ਮੰਡਲ ਮੈਜਿਸਟਰੇਟ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ/ਸਹਾਇਤਾ ਲਈ ਇਨ੍ਹਾਂ ਹੈਲਪਲਾਈਨ ਨੰਬਰਾਂ ’ਤੇ ਕਾਲ ਕੀਤੀ ਜਾ ਸਕਦੀ ਹੈ।