Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ

Punjab Flood 2025
Punjab Flood 2025: ਪੰਜਾਬ ’ਚ ਹੜ੍ਹ ਸੰਕਟ, ਪੀਐਮ ਮੋਦੀ ਕਰਨਗੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਾਰੀਖ ਤੈਅ

ਨਵੀਂ ਦਿੱਲੀ (ਏਜੰਸੀ)। Punjab Flood 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ ਤੇ ਨੁਕਸਾਨ ਦਾ ਜਾਇਜ਼ਾ ਲੈਣਗੇ। ਪੰਜਾਬ ’ਚ ਹਾਲ ਹੀ ’ਚ ਆਏ ਹੜ੍ਹਾਂ ਨੇ 23 ਜ਼ਿਲ੍ਹਿਆਂ ਦੇ 1,900 ਤੋਂ ਵੱਧ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ’ਚ 43 ਲੋਕਾਂ ਦੀ ਮੌਤ ਹੋ ਗਈ ਹੈ ਤੇ 1.71 ਲੱਖ ਹੈਕਟੇਅਰ ਫਸਲ ਤਬਾਹ ਹੋ ਗਈ ਹੈ। ਅਦਾਕਾਰ ਤੇ ਸਮਾਜਿਕ ਕਾਰਕੁਨ ਸੋਨੂੰ ਸੂਦ ਐਤਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ।

ਇਹ ਖਬਰ ਵੀ ਪੜ੍ਹੋ : Punjab Floods: ਪੰਜਾਬ ’ਚ ਨਹੀਂ ਰੁਕ ਰਿਹਾ ਹੈ ਹੜ੍ਹਾਂ ਦਾ ਕਹਿਰ, ਹੁਣ ਮਾਲਵੇ ਦੇ ਕਈ ਜ਼ਿਲ੍ਹਿਆਂ ’ਚ ਬੁਰੇ ਹਾਲਾਤ

ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਕਾਰਜਾਂ ’ਚ ਯੋਗਦਾਨ ਪਾਉਣ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ, ‘ਮੈਂ ਬਾਗਪੁਰ, ਸੁਲਤਾਨਪੁਰ ਲੋਧੀ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਜਨਾਲਾ ਵਰਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਾਂਗਾ ਤੇ ਉੱਥੇ ਦੀ ਸਥਿਤੀ ਦਾ ਜਾਇਜ਼ਾ ਲਵਾਂਗਾ।’ ਪੰਜਾਬ ’ਚ ਅਜੇ ਵੀ ਮੀਂਹ ਜਾਰੀ ਹੈ, ਜਿਸ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ ਹਨ ਤੇ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੈਂ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰਾਂਗਾ। Punjab Flood 2025

ਸਥਾਨਕ ਪ੍ਰਸ਼ਾਸਨ ਤੋਂ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਦੀ ਸੂਚੀ ਲਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਲਈ ਘੱਟੋ-ਘੱਟ ਕੁਝ ਮਹੀਨੇ ਲੱਗਣਗੇ। ਇਹ ਇੱਕ ਹਫ਼ਤੇ ਜਾਂ ਦਸ ਦਿਨਾਂ ਦੀ ਗੱਲ ਨਹੀਂ ਹੈ। ਬਹੁਤ ਸਾਰੇ ਲੋਕ ਮਦਦ ਲਈ ਅੱਗੇ ਆ ਰਹੇ ਹਨ, ਪਰ ਸਾਨੂੰ ਹੋਰ ਲੋਕਾਂ ਨੂੰ ਇਕੱਠੇ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਜਲਦੀ ਤੋਂ ਜਲਦੀ ਮੁੜ ਸੁਰਜੀਤ ਕੀਤਾ ਜਾ ਸਕੇ। ਜਿਨ੍ਹਾਂ ਦੇ ਘਰ ਤਬਾਹ ਹੋ ਗਏ ਹਨ, ਅਸੀਂ ਉਨ੍ਹਾਂ ਲਈ ਇਕੱਠੇ ਕੁਝ ਘਰ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਮੈਂ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਾਂਗਾ ਤੇ ਜਲਦੀ ਵਾਪਸ ਜਾਣ ਦੀ ਯੋਜਨਾ ਨਹੀਂ ਬਣਾ ਰਿਹਾ।