ਪਾਣੀ ’ਚ ਘਿਰੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ ਲੋੜੀਂਦੀ ਹਰ ਚੀਜ਼ (Flood Rescue Operation)
(ਭੂਸ਼ਣ ਸਿੰਗਲਾ) ਪਾਤੜਾਂ। ਘੱਗਰ ਦੇ ਕਹਿਰ ਕਾਰਨ ਹੜ੍ਹਾਂ ’ਚ ਘਿਰੇ ਲੋਕਾਂ ਲਈ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਲਗਾਤਾਰ ਮੱਦਦ ਕਰ ਰਹੇ ਹਨ। ਅੱਜ ਵੀ ਹਲਕਾ ਸ਼ੁਤਰਾਣਾ ਦੇ ਦਰਜਨਾਂ ਪਿੰਡਾਂ ’ਚ ਸੇਵਾਦਾਰਾਂ ਵੱਲੋਂ ਪੁੱਜ ਕੇ ਰਾਹਤ ਸਮੱਗਰੀ ਵੰਡੀ ਗਈ। Flood Rescue Operation
ਵੇਰਵਿਆਂ ਮੁਤਾਬਿਕ ਘੱਗਰ ’ਚ ਪਏ ਪਾੜ ਕਾਰਨ ਹਲਕਾ ਸ਼ੁਤਰਾਣਾ ਦੇ ਦਰਜ਼ਨਾਂ ਪਿੰਡਾਂ ’ਚ ਪਾਣੀ ਹੀ ਪਾਣੀ ਫੈਲ ਗਿਆ। ਲੋਕਾਂ ਵੱਲੋਂ ਆਪਣੀ ਜਾਨ-ਮਾਲ ਦੀ ਰਾਖੀ ਕੀਤੀ ਜਾ ਰਹੀ ਹੈ। ਇਸ ਦੌਰਾਨ ਆਫਤ ’ਚ ਫਸੇ ਲੋਕਾਂ ਲਈ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪੀੜ੍ਹਤਾਂ ਲਈ ਫਰਿਸ਼ਤੇ ਬਣ ਕੇ ਉਨ੍ਹਾਂ ਦੇ ਘਰਾਂ ਤੱਕ ਪੁੱਜ ਰਹੇ ਹਨ।
ਸੇਵਾਦਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੰਗਰ, ਪੀਣ ਵਾਲਾ ਪਾਣੀ, ਮੈਡੀਕਲ ਸਹੂਲਤਾਂ, ਸੁੱਕਾ ਰਾਸ਼ਨ ਅਤੇ ਤਰਪਾਲਾਂ ਆਦਿ ਵੰਡੀਆਂ ਜਾ ਰਹੀਆਂ ਹਨ। ਇਹੋ ਹੀ ਨਹੀਂ ਸੇਵਾਦਾਰਾਂ ਵੱਲੋਂ ਰਾਹਤ ਸਮੱਗਰੀ ਦੇ ਨਾਲ-ਨਾਲ ਪਾਣੀ ’ਚ ਡੁੱਬ ਰਹੇ ਪਸ਼ੂਆਂ ਅਤੇ ਮਨੁੱਖੀ ਜ਼ਿੰਦਾਂ ਨੂੰ ਵੀ ਆਪਣੀ ਜਾਨ ਜੋਖਮ ’ਚ ਪਾ ਕੇ ਬਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਘੱਗਰ ਦੇ ਪਾਣੀ ’ਚ ਘਿਰੇ ਲੋਕਾਂ ਲਈ ਸੇਵਾਦਾਰਾਂ ਨੇ ਲਾਇਆ ਮੈਡੀਕਲ ਤੇ ਰਾਹਤ ਸਮੱਗਰੀ ਕੈਂਪ
ਸੇਵਾਦਾਰਾਂ ਦੇ ਇਸ ਜਜ਼ਬੇ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਸੇਵਾਦਾਰਾਂ ਦੀ ਸੇਵਾ ਭਾਵਨਾ ਤੇ ਅਨੁਸ਼ਾਸ਼ਨ ਨੂੰ ਦੇਖਦਿਆਂ ਪਟਵਾਰੀ ਜਸਕਰਨ ਸਿੰਘ ਨੇ ਆਖਿਆ ਕਿ ‘ਡੇਰਾ ਸੱਚਾ ਸੌਦਾ ਦੇ ਇਹ ਸੇਵਾਦਾਰ ਹਰ ਘਰ ਤੱਕ ਪੁੱਜ ਕੇ ਇਸ ਤਰ੍ਹਾਂ ਮੱਦਦ ਕਰ ਰਹੇ ਹਨ, ਜਿਵੇਂ ਹੜ੍ਹਾਂ ’ਚ ਘਿਰਿਆ ਪਰਿਵਾਰ ਕੋਈ ਹੋਰ ਨਹੀਂ ਸਗੋਂ ਉਨ੍ਹਾਂ ਦਾ ਆਪਣਾ ਹੀ ਹੋਵੇ’। ਉਨ੍ਹਾਂ ਕਿਹਾ ਕਿ ਆਫਤ ਦੀ ਇਸ ਘੜੀ ’ਚ ਸਭ ਨੂੰ ਲੋੜਵੰਦਾਂ ਦੀ ਮੱਦਦ ਕਰਨੀ ਚਾਹੀਦੀ ਹੈ ਤੇ ਡੇਰਾ ਸ਼ਰਧਾਲੂਆਂ ਵੱਲੋਂ ਕੀਤੀ ਜਾ ਰਹੀ ਇਹ ਸੇਵਾ ਸ਼ਲਾਘਾਯੋਗ ਹੈ।