Flood Threat Patiala: ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ, ਲੋਕ ਘੱਗਰ ਨਦੀ ਨੇੜੇ ਨਾ ਜਾਣ
Flood Threat Patiala: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।
Read Also : School: ਕੁੜੀਆਂ ਦਾ ਸਕੂਲ ਛੱਡਣਾ: ਸਰੋਤਾਂ ਦੀ ਘਾਟ ਜਾਂ ਸਮਾਜਿਕ ਅਸਫ਼ਲਤਾ!
ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸਡੀਐਮ ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। Flood Threat Patiala