ਸੋਮਵਾਰ ਤੋਂ ਡੀਸੀ ਰਾਹੀਂ ਭੇਜਣਗੀਆਂ ਸਰਕਾਰ ਨੂੰ ਮੰਗ ਪੱਤਰ
ਬਠਿੰਡਾ, ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਢਾਈ ਗੁਣਾ ਵਾਧਾ ਕਰਨ ਲਈ ਤਿਆਰ ਕੀਤੇ ਪ੍ਰਸਤਾਵ ਦੀ ਨਿਖੇਧੀ ਕਰਦਿਆਂ ਇਸ ਫੈਸਲੇ ਨੂੰ ਆਮ ਆਦਮੀ ਤੇ ਪੰਜਾਬ ਦੇ ਮੁਲਾਜ਼ਮ ਵਰਗਾਂ ਨਾਲ ਧੋਖਾਧੜੀ ਕਰਾਰ ਦਿੱਤਾ ਹੈ ਯੂਨੀਅਨ ਨੇ ਸਰਕਾਰ ਦੀਆਂ ਨੀਤੀਆਂ ਨੂੰ ਦੇਖਦਿਆਂ ਸੋਮਵਾਰ ਨੂੰ ਪੰਜਾਬ ਭਰ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਣ ਦਾ ਐਲਾਨ ਕਰ ਦਿੱਤਾ ਹੈ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਇੱਕ ਪਾਸੇ ਸਰਕਾਰੀ ਖਜ਼ਾਨਾ ਖਾਲੀ ਹੋਣ ਦੀਆਂ ਦੁਹਾਈਆਂ ਦੇ ਰਹੀ ਹੈ ਜਦੋਂਕਿ ਦੂਸਰੀ ਤਰਫ ਮੰਤਰੀਆਂ ਤੇ ਵਿਧਾਇਕਾਂ ਦੀ ਤਨਖ਼ਾਹ ਹੋਰ ਵਧਾਉਣ ਦੇ ਮਨਸੂਬੇ ਬਣਾਏ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਏਗਾ ਉਨ੍ਹਾਂ ਕਿਹਾ ਕਿ ਜਦੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਕੋਲ ਮਾਣਭੱਤੇ ‘ਚ ਵਾਧੇ ਦੀ ਮੰਗ ਰੱਖੀ ਸੀ ਤਾਂ ਸਰਕਾਰ ਨੇ ਬੜੀ ਮੁਸ਼ਕਲ ਨਾਲ ਸਿਰਫ ਇੱਕ ਹਜ਼ਾਰ ਰੁਪਏ ਦਾ ਵਾਧਾ ਕੀਤਾ ਸੀ ਉਨ੍ਹਾਂ ਆਖਿਆ ਕਿ ਇਸ ਦੇ ਉਲਟ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧਾ ਕਰਨ ਦੀ ਤਜਵੀਜ਼ ਬਣਾਉਣ ਲੱਗਿਆਂ ਹਾਕਮ ਧਿਰ ਨੇ ਸਮਾਂ ਵੀ ਨਹੀਂ ਲਾਇਆ ਹੈ
ਯੂਨੀਅਨ ਦੀ ਸੂਬਾ ਜਨਰਲ ਸਕੱਤਰ ਜਸਬੀਰ ਕੌਰ ਗੋਨਿਆਣਾ ਨੇ ਦੋਸ਼ ਲਾਏ ਕਿ ਖਾਲੀ ਖਜ਼ਾਨੇ ਦੀ ਪ੍ਰਵਾਹ ਕੀਤੇ ਬਗੈਰ ਚੁੱਪ ਚੁਪੀਤੇ ਵਿਧਾਇਕਾਂ ਦੀ ਤਨਖਾਹ ਵਧਾਉਣ ਦਾ ਫੈਸਲਾ ਕਰਨਾ ਕੈਪਟਨ ਅਮਰਿੰਦਰ ਸਿੰਘ ਦੇ ਦੋਹਰੇ ਮਾਪਦੰਡਾਂ ਨੂੰ ਬੇਪਰਦ ਕਰਦਾ ਹੈ ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ ਉਨ੍ਹਾਂ ਦੱਸਿਆ ਕਿ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਆਪਣਾ ਹੱਕ ਲੈਣ ਲਈ ਯੂਨੀਅਨ ਵੱਲੋਂ 17 ਦਸੰਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਤਾਂ ਸੰਘਰਸ਼ ਵਿੱਢਿਆ ਜਾਏਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।