ਗੁਜਰਾਤ ’ਚ ਹੜ੍ਹ ਦਾ ਕਹਿਰ, ਬਚਾਅ ਕਾਰਜਾਂ ’ਚ ਲੱਗੇ ਜਵਾਨ

ਗੁਜਰਾਤ ’ਚ ਹੜ੍ਹ ਦਾ ਕਹਿਰ, ਬਚਾਅ ਕਾਰਜਾਂ ’ਚ ਲੱਗੇ ਜਵਾਨ

ਗਾਂਧੀਨਗਰ (ਸੱਚ ਕਹੂੰ ਨਿਊਜ਼)। ਮੱਧ ਅਤੇ ਦੱਖਣੀ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਘਰਾਂ ਵਿੱਚ ਪਾਣੀ ਵੜ ਗਿਆ ਹੈ। ਗੁਜਰਾਤ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ। ਫੌਜ ਦੇ ਜਵਾਨ ਲਗਾਤਾਰ ਬਚਾਅ ਕਾਰਜ ’ਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ ਭਾਰੀ ਮੀਂਹ ਕਾਰਨ ਦਿੱਲੀ ਐਨਸੀਆਰ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਭਾਰੀ ਮੀਂਹ ਤੋਂ ਬਾਅਦ ਦਿੱਲੀ ਦੀਆਂ ਸੜਕਾਂ ’ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਉੱਤਰੀ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਯੂਪੀ ਦੇ ਨੋਇਡਾ ਅਤੇ ਗਾਜ਼ੀਆਬਾਦ ਅਤੇ ਹਰਿਆਣਾ ਦੇ ਫਰੀਦਾਦ ਅਤੇ ਗੁਰੂਗ੍ਰਾਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਗੁਜਰਾਤ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਰੈੱਡ ਅਲਰਟ ਜਾਰੀ: ਤਿ੍ਰਵੇਦੀ

ਗੁਜਰਾਤ ਦੇ ਮਾਲ ਮੰਤਰੀ ਰਾਜੇਂਦਰਭਾਈ ਤਿ੍ਰਵੇਦੀ ਨੇ ਕਿਹਾ ਕਿ ਮੀਂਹ ਕਾਰਨ ਰਾਜ ਦੇ ਅੱਠ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਤਿ੍ਰਵੇਦੀ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੇ ਭਰੂਚ, ਛੋਟੇਉਦੇਪੁਰ, ਨਰਮਦਾ, ਸੂਰਤ, ਤਾਪੀ, ਡਾਂਗ, ਨਵਸਾਰੀ ਅਤੇ ਵਲਸਾਡ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਕੁੱਲ 18 ਟੀਮਾਂ ਮੀਂਹ ਪ੍ਰਭਾਵਿਤ ਜ਼ਿਲਿਆਂ ’ਚ ਬਚਾਅ ਕਾਰਜ ’ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ ਲਗਾਤਾਰ ਦਿਨ ਭਰ ਗੁਜਰਾਤ ਵਿੱਚ ਬਰਸਾਤ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪ੍ਰਸ਼ਾਸਨ ਨੂੰ ਲੋੜੀਂਦੀ ਅਗਵਾਈ ਦੇ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ