Punjab Weather and AQI Today: ਪੰਜਾਬ ’ਚ ਅੰਮ੍ਰਿਤਸਰ ’ਚ ਸਭ ਤੋਂ ਵਧ ਪ੍ਰਦੂਸ਼ਣ, ਏਕਿਊਆਈ 341 ’ਤੇ ਪਹੁੰਚਿਆ
- ਦਿੱਲੀ-ਐੱਨਸੀਆਰ ’ਚ ਗ੍ਰੇਪ ਥਰੀ ਲਾਗੂ ਹੋਣ ਦੇ ਬਾਵਜ਼ੂਦ ਸਥਿਤੀ ਵਿੱਚ ਸੁਧਾਰ ਨਹੀਂ | Punjab Weather and AQI Today
Punjab Weather and AQI Today: ਨਵੀਂ ਦਿੱਲੀ (ਏਜੰਸੀ)। ਦੇਸ਼ ਦਾ ਦਿਲ ਕਹੀ ਜਾਣ ਵਾਲੀ ਰਾਜਧਾਨੀ ਦਿੱਲੀ ਇਨ੍ਹੀਂ ਦਿਨੀਂ ਗੈਸ ਚੈਂਬਰ ਬਣ ਚੁੱਕੀ ਹੈ। ਜ਼ਹਿਰੀਲੇ ਧੂੰਏਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਹਾਲਾਂਕਿ ਦਿੱਲੀ-ਐੱਨਸੀਆਰ ਵਿੱਚ ਗ੍ਰੇਪ ਦਾ ਤੀਜਾ ਗੇੜ ਲਾਗੂ ਹੋ ਗਿਆ ਹੈ, ਇਸ ਦੇ ਤਹਿਤ ਉਸਾਰੀ ਅਤੇ ਢਾਹੁਣ ਨਾਲ ਸਬੰਧਿਤ ਕੰਮਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਦੇ ਬਾਵਜੂਦ ਦਿੱਲੀ ਨੂੰ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ਼ਨਿੱਚਰਵਾਰ ਸ਼ਾਮ 4 ਵਜੇ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਪੱਧਰ 417 ਦਰਜ ਕੀਤਾ ਗਿਆ।
Read Also : Punjab Farmer News: ਸ਼ੰਭੂ ਤੇ ਖਨੌਰੀ ਬਾਰਡਰ ਦੇ ਸੰਘਰਸ਼ ਸਬੰਧੀ ਕਿਸਾਨ ਆਗੂ ਨੇ ਕਰ ਦਿੱਤਾ ਵੱਡਾ ਐਲਾਨ
ਦਿੱਲੀ ਐੱਨਸੀਆਰ ਸ਼ਹਿਰ ਗੁਰੂਗ੍ਰਾਮ ਵਿੱਚ 320, ਗਾਜ਼ੀਆਬਾਦ ਵਿੱਚ 363 ਅਤੇ ਨੋਇਡਾ ਵਿੱਚ 328 ਏਕਿਊਆਈ ਦਰਜ ਕੀਤਾ ਗਿਆ। ਉੱਥੇ ਹੀ ਪੰਜਾਬ ਦੇ ਅੰਮ੍ਰਿਤਸਰ ’ਚ ਏਕਿਊਆਈ 341 ਪਹੁੰਚ ਗਿਆ ਹੈ ਵਧਦੇ ਪ੍ਰਦੂਸ਼ਣ ਕਾਰਨ ਹਸਪਤਾਲਾਂ ਵਿੱਚ ਸਾਹ ਲੈਣ ਸਬੰਧੀ ਮਰੀਜ਼ ਲਗਾਤਾਰ ਵਧ ਰਹੇ ਹਨ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਅਤੇ ਸਰਕਾਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪ੍ਰਦੂਸ਼ਣ ਘੱਟ ਨਹੀਂ ਹੋ ਰਿਹਾ। ਇਹ ਧਿਆਨ ਦੇਣ ਯੋਗ ਹੈ ਕਿ ਜ਼ੀਰੋ ਅਤੇ 50 ਦੇ ਵਿਚਕਾਰ ਏਕਿਊਆਈ ਨੂੰ ‘ਚੰਗਾ’ ਮੰਨਿਆ ਜਾਂਦਾ ਹੈ, 51 ਅਤੇ 100 ਦੇ ਵਿਚਕਾਰ ‘ਤਸੱਲੀਬਖਸ਼’, 101 ਅਤੇ 200 ਦੇ ਵਿਚਕਾਰ ‘ਮੱਧ’, 201 ਅਤੇ 300 ਦੇ ਵਿਚਕਾਰ ‘ਮਾੜਾ’, 301 ਅਤੇ 400 ਵਿਚਕਾਰ ‘ਬਹੁਤ ਖਰਾਬ’, 401 ਤੋਂ 450 ਵਿਚਕਾਰ ‘ਗੰਭੀਰ’ ਅਤੇ 450 ਤੋਂ ਉੱਪਰ ‘ਗੰਭੀਰ ਪਲੱਸ’ ਮੰਨਿਆ ਜਾਂਦਾ ਹੈ।
ਹਰਿਆਣਾ ’ਚ 5ਵੀਂ ਜਮਾਤ ਤੱਕ ਦੇ ਸਕੂਲ ਬੰਦ
ਪੰਚਕੂਲਾ ਹਰਿਆਣਾ ’ਚ ਵਧਦੇ ਪ੍ਰਦੂਸ਼ਣ ਦਰਮਿਆਨ ਸੂਬਾ ਸਰਕਾਰ ਨੇ 5ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 5ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਅਸਥਾਈ ਤੌਰ ’ਤੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਵੱਲੋਂ ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ।