(ਐੱਮ ਕੇ ਸ਼ਾਇਨਾ) ਚੰਡੀਗੜ੍ਹ l ਜਿੱਥੇ ਆਮ ਤੌਰ ‘ਤੇ ਲੋਕ ਆਪਣੇ ਸਪੈਸ਼ਲ ਦਿਨਾਂ ‘ਤੇ ਪੈਸੇ ਖਰਚ ਕਰਦੇ ਹਨ, ਉੱਥੇ ਹੀ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਇਨ੍ਹਾਂ ਸ਼ੁਭ ਮੌਕਿਆਂ ‘ਤੇ ਵੀ ਲੋੜਵੰਦਾਂ ਦੀ ਮਦਦ ਕਰਨਾ ਨਹੀਂ ਭੁੱਲਦੀ। ਚੰਡੀਗੜ ਵਾਸੀ ਡੇਰਾ ਪ੍ਰੇਮੀ ਭੈਣ ਰਮਨ ਇੰਸਾਂ ਅਤੇ ਉਹਨਾਂ ਦੇ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਕਰਵਾ ਚੌਥ ਦੇ ਮੌਕੇ ‘ਤੇ ਲੋੜਵੰਦ ਬੱਚਿਆਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ।
ਉਨ੍ਹਾਂ ਕਿਹਾ ਕਿ ਇਹ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਹੈ ਕਿ ਕਿਸੇ ਵੀ ਲੋੜਵੰਦ ਦੀ ਮਦਦ ਕਰਕੇ ਆਪਣੀ ਖੁਸ਼ੀ ਮਨਾਉਣ ਨਾਲ ਖੁਸ਼ੀ ਦੁੱਗਣੀ ਹੋ ਜਾਂਦੀ ਹੈ ਅਤੇ ਇਸੇ ਪ੍ਰੇਰਨਾ ਸਦਕਾ ਬੱਚਿਆਂ ਨੂੰ ਸਮਾਨ ਵੰਡਿਆ ਗਿਆ। ਸਾਮਾਨ ਲੈਣ ਆਏ ਲੋੜਵੰਦ ਬੱਚਿਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖ ਕੇ ਜੋ ਖੁਸ਼ੀ ਮਹਿਸੂਸ ਹੋਈ, ਉਸ ਨੂੰ ਸ਼ਬਦ ਬਿਆਨ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਮੈਂ ਅਤੇ ਮੇਰੇ ਪੂਰੇ ਪਰਿਵਾਰ ਨੇ ਪੂਜਨੀਕ ਹਜ਼ੂਰ ਪਿਤਾ ਜੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਕਰਵਾ ਚੌਥ ਦਾ ਵਰਤ ਰੱਖਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ