ਡੀਸੀ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੋਈ ਕਾਰਵਾਈ
Food Safety Department: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਖਾਣ-ਪੀਣ ਦੀਆਂ ਚੀਜ਼ਾਂ ਦੇ ਸੈਂਪਲ ਲਏ ਗਏ ਜਿਸ ਨੂੰ ਲੈ ਕੇ ਅੱਜ ਅਦਿਤੀ ਗੁਪਤਾ ਸਹਾਇਕ ਕਮਿਸ਼ਨਰ ਫ਼ੂਡ ਅਤੇ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਸਮੇਤ ਕਈ ਅਧਿਕਾਰੀ ਨਾਲ ਮੌਜੂਦ ਸੀ ਅਤੇ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੱਤ ਚੀਜ਼ਾਂ ਦੇ ਸੈਂਪਲ ਲਏ ਗਏ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸੈਂਪਲਾਂ ਨੂੰ ਜਾਂਚ ਲਈ ਲੈਬੋਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬੋਰਟਰੀ ਦੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸੰਬੰਧਿਤ ਮਾਲਕਾਂ ਖਿਲਾਫ ਫੂਡ ਸੇਫਟੀ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
