ਸੰਗਰੂਰ। ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸੰਗਰਰ ਦੇ ਮਰਕੋਡ ਸਾਹਿਬ ਨੇੜੇ ਘੱਗਰ ਨਦੀ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ‘ਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੂਲਦ ਨੇੜੇ ਪਏ ਪਾੜ ਨੂੰ ਬੰਦ ਕਰਨ ਵਿਚ ਸਹਿਯੋਗ ਲਈ ਐਨਡੀਆਰਐਫ ਨੂੰ ਬੁਲਾਇਆ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰੀ ਬਾਰਿਸ਼ਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਭਾਵੀ ਖ਼ਤਰਿਆਂ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਸਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਇਕ ਪੱਤਰ ਭੇਜ ਕੇ ਕਮਾਂਡੈਂਟ 7 ਬਟਾਲੀਅਨ ਐੱਨ. ਡੀ. ਆਰ. ਐੱਫ. ਬਠਿੰਡਾ ਅਤੇ ਕਮਾਂਡੈਂਟ 80 ਐੱਸ. ਡੀ. ਆਰ. ਐਫ.ਜਲੰਧਰ ਤੋਂ ਹੜਾਂ ਦੇ ਸੰਦਰਭ ‘ਚ ਮਦਦ ਮੰਗੀ ਗਈ ਹੈ। ਬੀਤੇ ਦਿਨੀਂ ਡਿਪਟੀ ਕਮਿਸ਼ਨਰ ਥੋਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਘੱਗਰ ਦਰਿਆ ਨੇੜਲੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕੀਤਾ ਸੀ। ਕਿਸਾਨ ਤੇ ਆਮ ਲੋਕ ਵੀ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।