ਦੇਸ਼ ‘ਚ ਪਹਿਲੀ ਵਾਰ ਇੱਕ ਦਿਨ ‘ਚ ਰਿਕਾਰਡ 62 ਹਜ਼ਾਰ ਤੋਂ ਵੱਧ ਮਾਮਲੇ

Corona India

49 ਹਜ਼ਾਰ ਮਰੀਜ਼ ਹੋਏ ਠੀਕ, 886 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 62 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 20.27 ਲੱਖ ਤੇ ਸਰਗਰਮ ਮਾਮਲਿਆਂ ਦੀ ਗਿਣਤੀ ਛੇ ਲੱਖ ਤੋਂ ਪਾਰ ਹੋ ਗਈ ਹੈ।

Corona

ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 49,769 ਵਿਅਕਤੀਆਂ ਦੇ ਠੀਕ ਹੋਣ ਨਾਲ ਹੁਣ ਤੱਕ ਕੁੱਲ 13,78,106 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਹਿਲੀ ਵਾਰ ਇੱਕ ਦਿਨ ‘ਚ ਸਭ ਤੋਂ 62,538 ਮਾਮਲੇ ਆਉਣ ਨਾਲ ਇਨ੍ਹਾਂ ਦੀ ਗਿਣਤੀ 20,27,075 ਹੋ ਗਈ ਹੈ ਤੇ 886 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 41,585 ‘ਤੇ ਪਹੁੰਚ ਗਈ ਹੈ। ਮੰਤਰਾਲੇ ਅਨੁਸਾਰ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 67.98 ਫੀਸਦੀ ‘ਤੇ ਪਹੁੰਚ ਗਈ ਹੈ ਤੇ ਮ੍ਰਿਤਕ ਦਰ 2.05 ਫੀਸਦੀ ਹੈ। ਠੀਕ ਹੋਣ ਵਾਲਿਆਂ ਦੀ ਦਰ ‘ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜ਼ੂਦ ਮਰੀਜ਼ਾਂ ਦੇ ਨਵੇਂ ਮਾਮਲੇ ਵਧਣ ਨਾਲ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਰਗਰਮ ਮਾਮਲਿਆਂ ‘ਚ 11,883 ਦਾ ਵਾਧਾ ਹੋਇਆ ਹੈ, ਜਿਸ ਨਾਲ ਇਨ੍ਹਾਂ ਦੀ ਗਿਣਤੀ 6,07,384 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ