ਏਅਰਪੋਰਟ ਤੋਂ 1.52 ਕਰੋੜ ਦੀ ਵਿਦੇਸ਼ੀ ਕਰੰਸੀ ਜਬਤ

our youths going foreign why ?

ਏਅਰਪੋਰਟ ਤੋਂ 1.52 ਕਰੋੜ ਦੀ ਵਿਦੇਸ਼ੀ ਕਰੰਸੀ ਜਬਤ

ਅੰਮ੍ਰਿਤਸਰ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 1.52 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕਰੰਸੀ ਜ਼ਬਤ ਕੀਤੀ ਹੈ। ਡੀਆਰਆਈ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਦੀ ਗਿ੍ਰਫ਼ਤਾਰੀ ਤੋਂ ਬਾਅਦ ਕੌਮਾਂਤਰੀ ਹਵਾਈ ਅੱਡਿਆਂ ਤੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਲੜੀ ਟੁੱਟ ਗਈ ਹੈ। ਇਨ੍ਹਾਂ ਦੋਵਾਂ ਦੀ ਤਲਾਸ਼ੀ 12 ਨਵੰਬਰ ਨੂੰ ਕੀਤੀ ਗਈ ਸੀ ਅਤੇ ਹੁਣ ਗਿ੍ਰਫ਼ਤਾਰ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 12 ਨਵੰਬਰ ਨੂੰ ਇਨਪੁਟਸ ਤੋਂ ਬਾਅਦ ਡੀਆਰਆਈ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਭੇਜੀਆਂ ਗਈਆਂ ਸਨ। ਅੰਮ੍ਰਿਤਸਰ ਹਵਾਈ ਅੱਡੇ ’ਤੇ ਦੁਬਈ ਜਾ ਰਹੇ ਇਕ ਨੌਜਵਾਨ ਅਤੇ ਔਰਤ ਨੂੰ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਦੋਵਾਂ ਯਾਤਰੀਆਂ ਨੇ ਸੁਰੱਖਿਆ ਜਾਂਚ ਪਾਸ ਕੀਤੀ ਸੀ ਅਤੇ ਇਮੀਗ੍ਰੇਸ਼ਨ ਵੀ ਪਾਸ ਕੀਤੀ ਸੀ।

ਡੀਆਰਆਈ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ’ਚੋਂ 1.08 ਕਰੋੜ ਰੁਪਏ ਦੀ ਯੂਏਈ ਦਿਰਹਾਮ, ਯੂਰੋ, ਓਮਾਨੀ ਰਿਆਲ, ਕੁਵੈਤੀ ਦਿਨਾਰ ਆਦਿ ਦੀ ਮਿਸ਼ਰਤ ਵਿਦੇਸ਼ੀ ਕਰੰਸੀ ਬਰਾਮਦ ਹੋਈ। ਮੁਲਜ਼ਮਾਂ ਨੇ ਪੈਸੇ ਆਪਣੇ ਬੈਗ ਵਿੱਚ ਬਣੀ ਗੁਪਤ ਜੇਬ ਵਿੱਚ ਛੁਪਾ ਲਏ ਸਨ।

ਚੰਡੀਗੜ੍ਹ ਏਅਰਪੋਰਟ ਤੋਂ 44 ਲੱਖ ਰੁਪਏ ਦੀ ਵਿਦੇਸ਼ੀ ਮੁਦਰਾ ਬਰਾਮਦ

ਡੀਆਰਆਈ ਦੀ ਟੀਮ ਵੱਲੋਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ’ਤੇ ਵੀ ਇੱਕ ਹੋਰ ਆਪ੍ਰੇਸ਼ਨ ਕੀਤਾ ਗਿਆ। ਇਸ ਕਾਰਵਾਈ ਵਿੱਚ ਦੁਬਈ ਜਾ ਰਹੇ ਇੱਕ ਯਾਤਰੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਡੀਆਰਆਈ ਨੇ ਉਸ ਯਾਤਰੀ ਤੋਂ 44 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ