ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਵਿਦੇਸ਼ੀ ਮੁਦਰਾ ...

    ਵਿਦੇਸ਼ੀ ਮੁਦਰਾ ਭੰਡਾਰ 586 ਅਰਬ ਡਾਲਰ ਦੇ ਰਿਕਾਰਡ ਪੱਧਰ ’ਤੇ

    ਵਿਦੇਸ਼ੀ ਮੁਦਰਾ ਭੰਡਾਰ 586 ਅਰਬ ਡਾਲਰ ਦੇ ਰਿਕਾਰਡ ਪੱਧਰ ’ਤੇ

    ਮੁੰਬਈ। ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 75.8 ਮਿਲੀਅਨ ਵਧ ਕੇ 08 ਜਨਵਰੀ ਨੂੰ ਖ਼ਤਮ ਹੋਏ ਹਫ਼ਤੇ ਵਿਚ 586.08 ਅਰਬ ਡਾਲਰ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਇਹ ਲਗਾਤਾਰ ਦੂਜਾ ਹਫਤਾਵਾਰ ਵਾਧਾ ਹੈ। ਇਸ ਤੋਂ ਪਹਿਲਾਂ, ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 01 ਜਨਵਰੀ ਨੂੰ ਖ਼ਤਮ ਹੋਏ ਹਫ਼ਤੇ ਵਿੱਚ 4.48 ਅਰਬ ਡਾਲਰ ਦੇ ਵਾਧੇ ਨਾਲ 585.32 ਅਰਬ ਡਾਲਰ ਹੋ ਗਏ ਸਨ। ਰਿਜ਼ਰਵ ਬੈਂਕ ਆਫ ਇੰਡੀਆ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਮੁਦਰਾ ਭੰਡਾਰਾਂ ਦਾ ਸਭ ਤੋਂ ਵੱਡਾ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦ 08 ਜਨਵਰੀ ਨੂੰ ਖ਼ਤਮ ਹੋਏ ਹਫ਼ਤੇ ਵਿੱਚ 150 ਮਿਲੀਅਨ ਡਾਲਰ ਵਧ ਕੇ 541.79 ਅਰਬ ਡਾਲਰ ਹੋ ਗਈ।

    Foreign Exchange

    ਇਸ ਸਮੇਂ ਦੌਰਾਨ ਸੋਨੇ ਦੇ ਭੰਡਾਰ ਵੀ 56.8 ਮਿਲੀਅਨ ਡਾਲਰ ਦੇ ਵਾਧੇ ਨਾਲ 37.59 ਬਿਲੀਅਨ ਡਾਲਰ ਹੋ ਗਏ। ਸਮੀਖਿਆ ਅਧੀਨ ਹਫ਼ਤੇ ’ਚ ਅੰਤਰਰਾਸ਼ਟਰੀ ਮੁਦਰਾ ਫੰਡ ਨਾਲ ਰਿਜ਼ਰਵ 350 ਮਿਲੀਅਨ ਡਾਲਰ ਦੇ ਵਾਧੇ ਨਾਲ 5.18 ਅਰਬ ਡਾਲਰ ਅਤੇ ਵਿਸ਼ੇਸ਼ ਡਰਾਇੰਗ ਅਧਿਕਾਰਾਂ ’ਚ 5 ਮਿਲੀਅਨ ਡਾਲਰ ਦੀ ਵਾਧੇ ਨਾਲ 1.52 ਅਰਬ ਡਾਲਰ ’ਤੇ ਪਹੁੰਚ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.