ਕਿਹਾ, ਦੇਸ਼ ਦੀ ਸੈਨਾ ਹਰ ਅੰਦਰੂਨੀ ਅਤੇ ਬਾਹਰੀ ਚੁਨੌਤੀ ਲਈ ਤਿਆਰ
ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ, ਪਟਿਆਲਾ
ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਅੱਜ ਇਸ ਗੱਲ ਨੂੰ ਫਿਰ ਦੁਹਰਾਇਆ ਹੈ ਕਿ ਵਿਦੇਸ਼ੀ ਤਾਕਤਾਂ ਪੰਜਾਬ ਦੇ ਮਾਹੌਲ ਨੂੰ ਮੁੜ ਖਰਾਬ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਸਮੇਤ ਕਈ ਵਿਦੇਸ਼ੀ ਤਾਕਤਾਂ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਕਈ ਸੂਬਿਆਂ ‘ਚ ਅਸ਼ਾਂਤੀ ਫੈਲਾਉਣਾ ਚਾਹੁੰਦੀਆਂ ਹਨ। ਉਨ੍ਹਾਂ ਵਿਦੇਸ਼ੀ ਤਾਕਤਾਂ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ। ਫੌਜ ਮੁਖੀ ਨੇ ਕਿਹਾ ਕਿ ਦੇਸ਼ ਦੇ ਲੋਕ ਵਿਦੇਸ਼ੀ ਤਾਕਤਾਂ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਜਨਰਲ ਰਾਵਤ ਨੇ ਕਿਹਾ ਕਿ ਭਾਰਤੀ ਫੌਜ ਨੇ ਕੇਂਦਰ ਤੇ ਸੂਬਿਆਂ ਦੀਆਂ ਖੁਫੀਆਂ ਏਜੰਸੀਆਂ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ ਅਤੇ ਦੇਸ਼ ਦੀ ਸੈਨਾ ਹਰ ਅੰਦਰੂਨੀ ਅਤੇ ਬਾਹਰੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਤਿਆਰ ਬਰ ਤਿਆਰ ਹੈ। ਰਾਵਤ ਨੇ ਕਿਹਾ ਕਿ ਫੌਜ ਨੇ ਹਮੇਸ਼ਾ ਹੀ ਆਪਣੇ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਅੰਦਰ ਵੀ ਨੌਜਵਾਨਾਂ ਨੂੰ ਲਾਲਚ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।