ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ-ਪੁੱਤ ਭਾਜਪਾ ’ਚ ਸ਼ਾਮਲ

Sikandar Singh Maluka

ਆਈਏਐਸ ਪਰਮਪਾਲ ਕੌਰ ਨੇ ਕੁੱਝ ਦਿਨ ਪਹਿਲਾਂ ਹੀ ਦਿੱਤਾ ਸੀ ਅਸਤੀਫਾ | Sikandar Singh Maluka

ਬਠਿੰਡਾ (ਸੁਖਜੀਤ ਮਾਨ)। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਅੱਜ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਆਪਣੀ ਨੌਕਰੀ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਮਗਰੋਂ ਇਹ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਸੀ ਕਿ ਉਹ ਛੇਤੀ ਹੀ ਭਾਜਪਾ ’ਚ ਸ਼ਾਮਿਲ ਹੋ ਜਾਣਗੇ। ਉਨ੍ਹਾਂ ਵੱਲੋਂ ਭਾਜਪਾ ’ਚ ਸ਼ਮੂਲੀਅਤ ਮੌਕੇ ਉਨ੍ਹਾਂ ਦੇ ਪਤੀ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਵੀ ਮੌਜੂਦ ਸਨ। (Sikandar Singh Maluka)

ਪਰਮਪਾਲ ਕੌਰ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਹਨ। ਪਰਮਪਾਲ ਕੌਰ ਨੂੰ ਭਾਰਤੀ ਜਨਤਾ ਪਾਰਟੀ ਜੇਕਰ ਬਠਿੰਡਾ ਤੋਂ ਉਮੀਦਵਾਰ ਬਣਾਉਂਦੀ ਹੈ ਤਾਂ ਸ੍ਰੋਮਣੀ ਅਕਾਲੀ ਦਲ ਲਈ ਇਹ ਚੋਣ ਜਿੱਤਣੀ ਸੌਖੀ ਨਹੀਂ ਰਹੇਗੀ। ਮਲੂਕਾ ਪਰਿਵਾਰ ਦਾ ਆਪਣਾ ਹਲਕਾ ਰਾਮਪੁਰਾ ਭਾਵੇਂ ਲੋਕ ਸਭਾ ਹਲਕਾ ਫਰੀਦਕੋਟ ’ਚ ਆਉਂਦਾ ਹੈ ਪਰ ਬਠਿੰਡਾ ਲੋਕ ਸਭਾ ਹਲਕੇ ’ਚ ਉਨ੍ਹਾਂ ਦਾ ਕਾਫੀ ਆਧਾਰ ਹੈ, ਜੋ ਸਿੱਧੇ ਤੌਰ ’ਤੇ ਸ੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ ਨੂੰ ਪ੍ਰਭਾਵਿਤ ਕਰੇਗਾ। (Sikandar Singh Maluka)

Also Read : ਵੱਡਾ ਹਾਦਸਾ, ਸਕੂਲ ਬੱਸ ਪਲਟੀ, ਪੰਜ ਬੱਚਿਆਂ ਦੀ ਦਰਦਨਾਕ ਮੌਤ, ਕਈ ਜਖ਼ਮੀ

ਮੰਨਿਆ ਜਾ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਮਲੂਕਾ ਪਰਿਵਾਰ ਗੁਰਪ੍ਰੀਤ ਸਿੰਘ ਮਲੂਕਾ ਨੂੰ ਹਲਕਾ ਰਾਮਪੁਰਾ ਤੋਂ ਅਤੇ ਸਿਕੰਦਰ ਸਿੰਘ ਮਲੂਕਾ ਮੌੜ ਮੰਡੀ ਤੋਂ ਚੋਣ ਲੜਨਾ ਚਾਹੁੰਦੇ ਸੀ। ਉਸ ਵੇਲੇ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਹਲਕਾ ਮੌੜ ਤੋਂ ਉਮੀਦਵਾਰ ਬਣਾ ਦਿੱਤਾ ਸੀ ਤੇ ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜੀ ਸੀ। ਇਸੇ ਨਰਾਜ਼ਗੀ ਦੇ ਚਲਦਿਆਂ ਗੁਰਪ੍ਰੀਤ ਸਿੰਘ ਮਲੂਕਾ ਤੇ ਉਨ੍ਹਾਂ ਦੀ ਪਤਨੀ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ।