Harmit Singh Sandhu AAP: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀ ਸਿਆਸਤ ‘ਚ ਇਕ ਵੱਡਾ ਬਦਲਾਅ ਆਇਆ ਹੈ ਜਦੋਂ ਤਰਨਤਾਰਨ ਹਲਕੇ ਤੋਂ ਸਾਬਕਾ ਅਕਾਲੀ ਦਲ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਸ਼ਨਿੱਚਰਵਾਰ ਨੂੰ ਆਮ ਆਦਮੀ ਪਾਰਟੀ (AAP) ਦਾ ਦਾਮਨ ਫੜ ਲਿਆ। ਉਹ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਜੀ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਆਮ ਆਦਪੀ ਪਾਰਟੀ ਪਰਿਵਾਰ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਹਰਮੀਤ ਸਿੰਘ ਸੰਧੂ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ।
