ਨਵੀਂ ਦਿੱਲੀ। ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਾਲਿਖੋ ਪੁਲ ਦੀ ਉਨ੍ਹਾਂ ਦੀ ਰਿਹਾਇਸ਼ ‘ਤੇ ਲਾਸ਼ ਮਿਲੀਹੈ। ਕਾਲਿਖੋ ਦੀ ਲਾਸ਼ ਘਰ ‘ਚ ਪੱਖੇ ਨਾਲ ਲਟਕਦੀ ਮਿਲੀ।ਇਸ ਘਟਨਾ ਤੋਂ ਬਾਅਦ ਸਿਆਸੀ ਖਿੱਤੇ ‘ਚ ਹਲਚਲ ਮੱਚ ਗਈ ਹੈ।
ਕਾਲਿਖੋ ਪੁਲ ਕਾਂਗਰਸ ਤੋਂ ਬਗਾਵਤ ਕਰਕੇ ਭਾਜਪਾ ‘ਚ ਸ਼ਾਮਲ ੋਹਏ ਸਨ ਤੇ ਮੁੱਖ ਮੰਤੀ ਬਣੇ ਸਨ। ਪਰ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਈਸੀ। ਦੱਸਿਆ ਜਾ ਰਿਹਾ ਹੈ ਕਿ ਸੱਤਾ ਜਾਣ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਗਏ ਸਨ।