ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਿਡਨੀ। ਆਸਟ੍ਰੇਲੀਆ ਦੇ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦਾ ਦਿਲ ਦਾ ਦੌਰਾ ਪੈਣ ਕਾਰਨ 52 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਵਾਰਨ ਦੇ ਪ੍ਰਬੰਧਨ ਨੇ ਇੱਕ ਸੰਖੇਪ ਬਿਆਨ ਜਾਰੀ ਕਦਰਿਆਂ ਕਿਹਾ ਹੈ ਕਿ ਕੋਹ ਸਾਮੂਈ, ਥਾਈਲੈਂਡ ਵਿੱਚ ਇੱਕ ਸ਼ੱਕੀ ਦਿਲ ਦੇ ਦੌਰੇ ਨਾਲ ਉਸਦੀ ਮੌਤ ਹੋ ਗਈ।

52 ਸਾਲਾ ਵਾਰਨ ਟੈਸਟ ਕ੍ਰਿਕਟ ਵਿੱਚ ਆਸਟਰੇਲੀਆ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਉਸ ਨੇ ਇਸ ਫਾਰਮੈਟ ‘ਚ 145 ਟੈਸਟ ਮੈਚਾਂ ‘ਚ 708 ਵਿਕਟਾਂ ਲਈਆਂ ਹਨ। ਉਸ ਨੇ ਵਨਡੇ ‘ਚ 293 ਵਿਕਟਾਂ ਲਈਆਂ। ਸ਼ੇਨ ਵਾਰਨ ਨੇ 1992 ਵਿੱਚ ਭਾਰਤ ਦੇ ਖਿਲਾਫ ਸਿਡਨੀ ਟੈਸਟ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਉਸਨੇ ਆਪਣਾ ਆਖਰੀ ਟੈਸਟ ਮੈਚ ਜਨਵਰੀ 2007 ਵਿੱਚ ਸਿਡਨੀ ਵਿੱਚ ਹੀ ਇੰਗਲੈਂਡ ਦੇ ਖਿਲਾਫ ਖੇਡਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ