ਸਾਬਕਾ ਕੈਬਨਿਟ ਮੰਤਰੀ ਰੱਖੜਾ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼

Former, Cabinet Minister Rakha, Blames , Police

ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਆਮ ਲੋਕਾਂ ‘ਤੇ ਕੀਤੇ ਜਾ ਰਹੇ ਨੇ ਪਰਚੇ

ਖੁਸ਼ਵੀਰ ਸਿੰਘ ਤੂਰ/ਪਟਿਆਲਾ। ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਪਰਚੇ ਦਰਜ ਕਰਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਦੇ ਜ਼ਿਲ੍ਹੇ ਵਿੱਚ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ ਹੋਈ ਹੈ ਅਤੇ ਥਾਣਿਆਂ ਨੂੰ ਪੁਲਿਸ ਦੀ ਬਜਾਏ ਕਾਂਗਰਸੀ ਆਗੂਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਤੰਗ ਕੀਤੇ ਗਏ ਪੀੜਤ ਪਰਿਵਾਰਾਂ ਨੂੰ ਵੀ ਸਾਹਮਣੇ ਲਿਆਂਦਾ।ਪੱਤਰਕਾਰਾਂ ਨਾਲ ਗੱਲ ਕਰਦਿਆਂ ਰੱਖੜਾ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਆਮ ਲੋਕਾਂ ‘ਤੇ ਪੁਲਿਸ ਤਸ਼ੱਦਦ ਕਰ ਰਹੀ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਇੱਥੋਂ ਤਕ ਕਿ ਹੁਣ ਪਿੰਡ ਫਤਿਹ ਮਾਜਰੀ ਵਿਖੇ ਪੁਲਿਸ ਦੇ ਸਤਾਏ ਹੋਏ ਲੋਕ ਜਦੋਂ ਹਾਈ ਕੋਰਟ ਦੀ ਸ਼ਰਨ ਵਿੱਚ ਪੁੱਜੇ ਤਾਂ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ ਦੌਰਾਨ ਥਾਣਾ ਮੁਖੀ ਜਿੱਥੇ ਮੁਅੱਤਲ ਹੋਇਆ।

ਉਥੇ ਦੋਸ਼ੀ ਲੋਕਾਂ ਖਿਲਾਫ਼ ਵੀ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ ਇਕ ਕੇਸ ਹੈ, ਅਜਿਹੇ ਹੋਰ ਦਰਜਨਾਂ ਕੇਸ ਹਨ, ਜਿਨ੍ਹਾਂ ਵਿਚ ਲੋਕ ਪੁਲਿਸ ਤੋਂ ਤੰਗ ਬੈਠੇ ਹਨ ਤੇ ਹੁਣ ਸਾਰੇ ਸਬੂਤਾਂ ਸਮੇਤ ਇਨ੍ਹਾਂ ਕੇਸਾਂ ਨੂੰ ਲੈ ਕੇ ਹਾਈ ਕੋਰਟ ਦੀ ਸ਼ਰਨ ਵਿਚ ਜਾਇਆ ਜਾਵੇਗਾ। ਰੱਖੜਾ ਨੇ ਕਿਹਾ ਕਿ ਜੂਨ 2019 ਵਿਚ ਕਾਂਗਰਸੀ ਗੁੰਡੇ ਇੱਕ ਵਿਧਵਾ ਅਤੇ ਉਸ ਦੀ ਅੱਠ ਸਾਲ ਦੀ ਧੀ ਦੀ ਘਰ ਜਾ ਕੇ ਮਾਰਕੁੱਟ ਕਰਦੇ ਹਨ ਤੇ ਉਸ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਦੇ ਹਨ ਤੇ ਪੁਲਿਸ ਉਲਟਾ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਵਿਧਵਾ ਤੇ ਉਸ ਦੀ ਅੱਠ ਸਾਲ ਦੀ ਧੀ ਨੂੰ ਧਮਕੀਆਂ ਦਿੰਦੀ ਹੈ ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਚੁੱਪੀ ਧਾਰ ਲੈਂਦੇ ਹਨ। ਉਨ੍ਹਾਂ ਆਖਿਆ ਕਿ ਐਸ.ਐਚ.ਓ. ਨੂੰ ਹਾਈਕੋਰਟ ਦੇ ਡੰਡੇ ਦੇ ਡਰ ਤੋਂ ਮੁਅੱਤਲ ਕਰਕੇ ਮੁਲਜ਼ਮਾਂ ਖਿਲਾਫ਼ ਪਰਚਾ ਤਾਂ ਦਰਜ ਕਰ ਲਿਆ ਹੈ ਪਰ ਅਜੇ ਤਕ ਪਰਜਾ ਦਰਜ ਕਰਨ ਤੋਂ ਬਾਅਦ ਦੋਸ਼ੀ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ ਤੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਤੇ ਹੁਣ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਹਾਈ ਕੋਰਟ ਜਾਇਆ ਜਾਵੇਗਾ ਉਥੇ ਧਰਨਾ ਵੀ ਲਾਇਆ ਜਾਵੇਗਾ।

ਸੁਰਜੀਤ ਰੱਖੜਾ ਨੇ ਆਖਿਆ ਕਿ ਥਾਣਿਆਂ ਨੂੰ ਅਫ਼ਸਰ ਨਹੀਂ ਕਾਂਗਰਸੀ ਨੇਤਾ ਚਲਾ ਰਹੇ ਹਨ ਤੇ ਪੁਲਿਸ ਹਾਈ ਕੋਰਟ ਨੂੰ ਟਿੱਚ ਸਮਝ ਰਹੀ ਹੈ। ਉਨ੍ਹਾਂ ਆਖਿਆ ਕਿ ਡਰੋਲਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਖਿਲਾਫ਼ ਵੀ ਬਿਨਾ ਮਤਲਬ ਤੋਂ ਕੇਸ ਦਰਜ ਕਰ ਦਿੱਤਾ ਗਿਆ ਜਦੋਂ ਕਿ ਉਸ ਨੂੰ ਸਾਰੇ ਕੇਸਾਂ ਵਿਚ ਕਾਂਗਰਸ ਸਰਕਾਰ ਵੇਲੇ ਹੀ ਕਲੀਅਰੈਂਸ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਾੜਪੁਰ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਤੇ ਉਸ ਦੇ ਖਿਲਾਫ਼ ਅੱਧੀ ਦਰਜਨ ਦੇ ਕਰੀਬ ਮੁਕੱਦਮੇ ਦਰਜ ਕਰਵਾਏ ਹੋਏ ਹਨ ਜੋ ਕਿ ਗੁੰਡਾਰਾਜ ਦੀ ਨਿਸ਼ਾਨੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here