ਸਾਬਕਾ ਕੈਬਿਨਟ ਮੰਤਰੀ ਸ਼ੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ ਮੁੱਖ ਮੰਤਰੀ ਚੰਨੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦੇ ਰੁੱਸੇ ਆਗੂਆਂ ਨੂੰ ਮਨਾ ਕੇ ਉਨ੍ਹਾਂ ਦੀ ਹਮਾਇਤ ਹਾਸਲ ਕਰਨ ਦਾ ਅਭਿਆਨ ਸ਼ੁਰੂ ਕਰ ਦਿੱਤਾ ਹੈ। ਅੱਜ ਮੁੱਖ ਮੰਤਰੀ ਵਿਧਾਇਕ ਸ਼ੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸੀਐੱਮ ਚੰਨੀ ਸਭ ਜੋਧਮਲ ਰੋਡ ’ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ ਇੱਥੇ ਉਨ੍ਹਾਂ ਇੱਕ ਸਮਾਗਮ ਨੂੰ ਸੰਬੋਧਨ ਕੀਤਾ।
ਸਮਾਗਮ ’ਚ ਮੁੱਖ ਮੰਤਰੀ ਵੱਲੋਂ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਾਮਾਨ ਵੰਡਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਅਰੋੜਾ ਦੀ ਸ਼ਲਾਘਾ ਕਰਦਿਆਂ ਕਿਹਾ ਪਾਰਟੀ ਹੁਣ ਅਰੋੜਾ ਨੂੰ ਇਲਾਕੇ ਦੀ ਵੱਡੀ ਜਿੰਮੇਵਾਰੀ ਦੇਣ ਜਾ ਰਹੀ ਹੈ ਤਾਂ ਕਿ ਕਾਂਗਰਸ ਪਾਰਟੀ ਆਉਦੀਆਂ ਵਿਧਾਨ ਸਭਾ ਚੋਣਾਂ ’ਚ ਮਜ਼ਬੂਤੀ ਨਾਲ ਚੋਣਾਂ ਲੜੇ ਮੁਲਾਕਾਤ ਤੋਂ ਬਾਅਦ ਸ਼ੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਨੂੰ ਬੇਹੱਦ ਸਾਦਾ ਮੁੱਖ ਮੰਤਰੀ ਮਿਲਿਆ ਹੈ ਤੇ ਉਹ ਅੱਜ ਸਾਡੇ ਦਰਮਿਆਨ ਪੁੱਜੇ। ਮੈਂ ਧੰਨਵਾਦ ਕਰਦਾ ਹਾਂ ਕਿ ਤੁਸੀਂ ਹੁਸ਼ਿਆਰਪੁਰ ਪਹੁੰਚੇ।
ਇਸ ਤੋਂ ਬਾਅਦ ਉਹ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆ ਤੇ ਫਿਰ ਹਲਕਾ ਚੱਬੇਵਾਲ ਦੇ ਡਾਕਟਰ ਰਾਜ ਕੁਮਾਰ ਵੇਰਕਾ ਦੇ ਘਰ ਪਹੁੰਚੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਤੋਂ ਪਹਿਲਾਂ ਨਾਰਾਜ਼ਗੀ ਕਾਂਗਰਸੀ ਆਗੂ ਬਲਬੀਰ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਤੇ ਇਸ ਤੋਂ ਬਾਅਦ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵੀ ਪੂਰੇ ਪਰਿਵਾਰ ਸਮੇਤ ਅਮਰਿੰਦਰ ਦੇ ਘਰ ਪਹੁੰਚੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ