Charan Singh Channi: ਔਰਤਾਂ ਦੇ ਅਪਮਾਨ ਦੇ ਲੱਗੇ ਇਲਜ਼ਾਮ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
Charan Singh Channi: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਔਰਤਾਂ ਬਾਰੇ ਦਿੱਤੇ ਬਿਆਨ ਸਬੰਧੀ ਵਿਵਾਦਾਂ ਵਿੱਚ ਘਿਰ ਗਏ ਹਨ। ਇੰਟਰਨੈੱਟ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਕੇ ਮੰਗਲਵਾਰ ਨੂੰ ਮੋਹਾਲੀ ਦਫਤਰ ’ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਐੱਫਆਈਆਰ ਦਰਜ ਕਰਨ ਲਈ ਤਾੜਨਾ ਵੀ ਕੀਤੀ ਗਈ ਹੈ।
ਚੰਨੀ ਐਤਵਾਰ ਨੂੰ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇਕ ਕਹਾਣੀ ਸੁਣਾਉਂਦੇ ਹੋਏ ਔਰਤਾਂ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ। ਇਸ ਤੋਂ ਇਲਾਵਾ ਚੰਨੀ ’ਤੇ ਜੱਟ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਉਦਾਹਰਨਾਂ ਦੇ ਕੇ ਵਿਰੋਧੀ ਪਾਰਟੀ ਨੂੰ ਤਾਅਨੇ ਮਾਰਦੇ ਹੋਏ ਵਿਵਾਦਿਤ ਬਿਆਨ ਦੇ ਕੇ ਦੋ ਧਰਮਾਂ ਵਿਚਾਲੇ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦਾ ਵੀ ਦੋਸ਼ ਹੈ। Charan Singh Channi
Read Also : Punjab Farmers News: ਸ਼ਭੂ ਬਾਰਡਰ ‘ਤੇ ਵੱਡੀ ਹਲਚਲ, ਕਿਸਾਨਾਂ ਕੀਤਾ ਇੱਕ ਹੋਰ ਐਲਾਨ
ਮਹਿਲਾ ਕਮਿਸ਼ਨ ਨੇ ਇਸ ’ਤੇ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਪ੍ਰਤੀ ਬਹੁਤ ਹੀ ਸ਼ਰਮਨਾਕ ਬਿਆਨ ਦਿੱਤਾ ਹੈ। ਦੋ ਭਾਈਚਾਰਿਆਂ ਵਿੱਚ ਪਾੜਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜੇਕਰ ਚੰਨੀ 19 ਨਵੰਬਰ ਨੂੰ ਸਵੇਰੇ 11 ਵਜੇ ਆਪਣੇ ਦਫਤਰ ਵਿਚ ਹਾਜ਼ਰ ਨਹੀਂ ਹੁੰਦੇ ਅਤੇ ਆਪਣਾ ਸਪੱਸ਼ਟੀਕਰਨ ਦਿੰਦੇ ਹਨ ਤਾਂ ਸਮਝਿਆ ਜਾਵੇਗਾ ਕਿ ਤੁਸੀਂ ਆਪਣੇ ਬਚਾਅ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਤੁਹਾਡੇ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਡੀਜੀਪੀ ਪੰਜਾਬ ਨੂੰ ਚਿੱਠੀ ਲਿਖੀ ਜਾਵੇਗੀ।