ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ

Punjab News
ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ

ਲਹਿਰਾਗਾਗਾ, (ਰਾਜ ਸਿੰਗਲਾ/ਨੈਨਸੀ ਇੰਸਾਂ)। ਲੋਕ ਸਭਾ ਚੋਣਾਂ 2024 ਲਈ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਅਤੇ ਨੇਹਾ ਸਿੱਧੂ ਨੂੰ ਨਾਲ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਲਹਿਰਾਗਾਗਾ ਵਿਖੇ ਬਣੇ ਪੋਲਿੰਗ ਬੂਥ ‘ਤੇ ਆਪੋ-ਆਪਣੀ ਵੋਟ ਪਾਈ। Punjab News

 ਐਮਐਲਏ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਪਾਈ ਵੋਟ

ਲਹਿਰਾਗਾਗਾ : ਐਮਐਲਏ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੋਟ ਪਾਉਣ ਲਈ ਪੋਲਿੰਗ ਬੂਥ ’ਤੇ ਪਹੁੰਚੇ।

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਔਰਤਾਂ ਵੱਲੋਂ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਜ਼ਰੀਏ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Weather Update: ਗਰਮੀ ਦੀ ਮਾਰ ਨਾਲ ਹਾਲੋਂ-ਬੇਹਾਲ ਅੱਧਾ ਭਾਰਤ

ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਆਬਜ਼ਰਵਰਾਂ ਵੱਲੋਂ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ’ਤੇ ਬਣਾਏ ਗਏ 117 ਗਿਣਤੀ ਕੇਂਦਰਾਂ ’ਤੇ ਹੋਵੇਗੀ। Punjab News

ਡਾਈ ਲੱਖ ਤੋਂ ਜ਼ਿਆਦਾ ਮੁਲਾਜ਼ਮ ਸੰਭਾਲ ਰਹੇ ਚੋਣਾਂ ਦੀ ਕਮਾਨ

Bathinda Lok Sabha Seat
Bathinda Lok Sabha Seat: ਦੂਜੇ ਰਾਊਂਡ ’ਚ 26.56 ਫੀਸਦੀ ਵੋਟਾਂ ਪਈਆਂ

ਸੂਬੇ ਦੇ ਕੁੱਲ 2 ਲੱਖ 60 ਹਜ਼ਾਰ ਮੁਲਾਜ਼ਮ ਚੋਣ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਵਿੱਚ 1 ਲੱਖ 20 ਹਜ਼ਾਰ 114 ਪੋਲਿੰਗ ਸਟਾਫ਼, 70 ਹਜ਼ਾਰ 724 ਸੁਰੱਖਿਆ ਮੁਲਾਜ਼ਮ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ, ਨੀਮ ਫੌਜੀ ਬਲ), 50 ਹਜ਼ਾਰ ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਮੁਲਾਜ਼ਮ ਸ਼ਾਮਲ ਹਨ।

LEAVE A REPLY

Please enter your comment!
Please enter your name here