ਸਾਡੇ ਨਾਲ ਸ਼ਾਮਲ

Follow us

26.1 C
Chandigarh
Wednesday, February 25, 2026
More
    Home Breaking News ਸਾਬਕਾ ਮੁੱਖ ਮੰ...

    ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜਮਾਨਤ

    honey

    ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜਮਾਨਤ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਵੀਰਵਾਰ ਨੂੰ ਭੁਪਿੰਦਰ ਸਿੰਘ ਹਨੀ ਦੇ ਵਕੀਲਾਂ ਵੱਲੋਂ ਦਾਇਰ ਰੈਗੂਲਰ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਅੱਜ ਹਾਈ ਕੋਰਟ ਨੇ ਭੁਪਿੰਦਰ ਹਨੀ ਨੂੰ ਜ਼ਮਾਨਤ ਦੇ ਦਿੱਤੀ।

    ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਤੋਂ ਬਾਅਦ ਫਰਵਰੀ 2022 ਤੋਂ ਜੇਲ੍ਹ ਵਿੱਚ ਬੰਦ ਸੀ। ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਮਾਈਨਿੰਗ ਮਾਫੀਆ ਤੋਂ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here