ਸਾਡੇ ਨਾਲ ਸ਼ਾਮਲ

Follow us

20.8 C
Chandigarh
Monday, February 9, 2026
More
    Home ਸੂਬੇ ਪੰਜਾਬ ਪੰਜਾਬ ਦੇ ਸਾਬਕ...

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

    Parkash Singh Badal

    ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (95) ਦਾ ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਗੜ ਰਹੀ ਸੀ। ਪਿਛਲੇ ਸਾਲ ਜੂਨ 2022 ਨੂੰ ਛਾਤੀ ’ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਪਰ ਸਤੰਬਰ ’ਚ ਫਿਰ ਉਨ੍ਹਾਂ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਪੀਜੀਆਈ ਲਿਆਂਦਾ ਗਿਆ ਸੀ। ਹੁਣ ਕਰੀਬ 6 ਮਹੀਨਿਆਂ ਬਾਅਦ ਉਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here