ਭਤੀਜੇ ਨੇ ਪਹੁੰਚ ਕੇ ਇੱਕ ਹਫਤੇ ਦਾ ਹੋਰ ਸਮਾਂ ਮੰਗਿਆ
(ਸੱਚ ਕਹੂੰ ਨਿਊਜ਼) ਅੰਮਿ੍ਰਤਸਰ l ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪੁੱਜੇ ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫਤਰ ਪੁੱਜਣ ਲਈ ਇੱਕ ਹਫਤੇ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਅਤੇ ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਸੀ। ਮੰਗਲਵਾਰ ਨੂੰ ਇੱਕ ਹਫਤਾ ਖਤਮ ਹੋਣ ਤੋਂ ਬਾਅਦ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਮੁੜ ਵਿਜੀਲੈਂਸ ਦਫਤਰ ’ਚ ਪੇਸ਼ ਹੋਣਾ ਸੀ, ਪਰ ਓਮ ਪ੍ਰਕਾਸ਼ ਸੋਨੀ ਨਹੀਂ ਪੁੱਜੇ। ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਕੋਲ ਪਹੁੰਚ ਗਿਆ।
ਉਨ੍ਹਾਂ ਦੇ ਨਾਲ ਵਕੀਲ ਵੀ ਸਨ। ਵਿਕਾਸ ਸੋਨੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਤੋਂ ਜੋ ਦਸਤਾਵੇਜ ਮੰਗੇ ਗਏ ਹਨ, ਉਨ੍ਹਾਂ ਨੂੰ ਇਕੱਠੇ ਕਰਨ ’ਚ ਥੋੜ੍ਹਾ ਸਮਾਂ ਲੱਗ ਰਿਹਾ ਹੈ। ਕਈ ਦਸਤਾਵੇਜ ਬਹੁਤ ਪੁਰਾਣੇ ਹਨ। ਸੋਨੀ ਪਿਛਲੇ ਮੰਗਲਵਾਰ ਨੂੰ ਅੰਮਿ੍ਰਤਸਰ ਦੇ ਐੱਸਐੱਸਪੀ ਦਫਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ।ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਹਫਤੇ ਦਾ ਦਿੱਤਾ ਸਮਾਂ ਖਤਮ ਹੋ ਗਿਆ ਹੈ ਪਰ ਸਾਬਕਾ ਉਪ ਮੁੱਖ ਮੰਤਰੀ ਨਹੀਂ ਪਹੁੰਚੇ। ਸਮਾਂ ਦਿੱਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਓਪ ਪ੍ਰਕਾਸ਼ ਸੋਨੀ ਦੀ ਆਮਦਨ ਅਤੇ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਓਮ ਪ੍ਰਕਾਸ਼ ਸੋਨੀ ਤੋਂ ਵਿਜੀਲੈਂਸ ਨੇ ਪਿਛਲੇ ਮੰਗਲਵਾਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਸੀ ਇਸ ਦੌਰਾਨ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ ਪਰਫਾਰਮਾ ਭਰਨ ਦੇ ਕੁਝ ਆਦੇਸ਼ ਦਿੱਤੇ ਸਨ। ਜਿਨ੍ਹਾਂ ਨੂੰ ਭਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਕ ਹਫਤਾ ਪੂਰਾ ਹੋਣ ਤੋਂ ਬਾਅਦ ਵੀ ਸੋਨੀ ਮੰਗਲਵਾਰ ਨੂੰ ਪੇਸ਼ ਨਹੀਂ ਹੋਏ ਅਤੇ ਕੁਝ ਹੋਰ ਸਮਾਂ ਮੰਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ