ਟਿਕਟ ਕੱਟਣ ਤੋਂ ਨਾਰਾਜ਼ ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਕੰਗ (Jagmohan Kang ) ‘ਆਪ’ ‘ਚ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ’ਚ ਟਿਕਟ ਨਾ ਮਿਲਣ ਕਾਰਨ ਕਈ ਵੱਡੇ ਦਿੱਗਜ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ’ਚ ਜਾ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਖਰੜ ਤੋਂ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਕੰਗ (Jagmohan Kang) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੰਗ ਦੇ ਨਾਲ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਤੇ ਕੰਗ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਟਿਕਟ ਕੱਟੇ ਜਾਣ ਤੋਂ ਨਾਰਾਜ਼ ਹੋ ਕੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਕੰਗ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਕੰਗ ਨੇ ਕਿਹਾ ਕਿ ਸੀ.ਐਮ ਚੰਨੀ ਚਮਕੌਰ ਸਾਹਿਬ ਤੋਂ ਹਰਾਉਣਗੇ।
ਸਾਬਕਾ ਮੰਤਰੀ ਜਗਮੋਹਨ ਕੰਗ ਨੇ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਖਰੜ ਤੋਂ ਉਨ੍ਹਾਂ ਦੀ ਟਿਕਟ ਪੱਕੀ ਹੋ ਗਈ ਸੀ। ਉਹ ਪੁੱਤਰ ਯਾਦਵਿੰਦਰ ਕੰਗ ਨੂੰ ਖਰੜ ਤੋਂ ਚੋਣ ਲੜਾਉਣਾ ਚਾਹੁੰਦੇ ਸਨ। ਨਵਜੋਤ ਸਿੱਧੂ ਅਤੇ ਕਾਂਗਰਸ ਹਾਈਕਮਾਂਡ ਵੀ ਉਨ੍ਹਾਂ ਦੇ ਹੱਕ ਵਿੱਚ ਡਟ ਗਈ। ਹਾਲਾਂਕਿ ਸੀਐਮ ਚਰਨਜੀਤ ਚੰਨੀ ਨੇ ਇਸ ਦਾ ਵਿਰੋਧ ਕੀਤਾ ਅਤੇ ਸ਼ਰਾਬ ਦੇ ਠੇਕੇਦਾਰ ਵਿਜੇ ਟਿੰਕੂ ਨੂੰ ਟਿਕਟ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ