ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਜਖ਼ਮੀ

Road Accident
ਮੋਹਾਲੀ: ਹਾਦਸੇ ਦੌਰਾਨ ਨੁਕਸਾਨੀ ਗਈ ਗੱਡੀ।

ਸਲਾਮਤੀ ਮੰਗਣ ਵਾਲਿਆਂ ਦਾ ਕੀਤਾ ਧੰਨਵਾਦ 

(ਐੱਮ ਕੇ ਸ਼ਾਇਨਾ) ਮੋਹਾਲੀ। ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਉਹ ਮੋਹਾਲੀ ਦੇ ਮੈਕਸ ਹਸਪਤਾਲ ’ਚ ਜ਼ੇਰੇ ਇਲਾਜ ਹਨ। ਹਾਦਸਾ ਨਵਾਂਸ਼ਹਿਰ-ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਟੌਂਸਾ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਅੰਗਦ ਦੇ ਸੱਟਾਂ ਵੱਜੀਆਂ। ਘਟਨਾ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। Road Accident

ਇਹ ਵੀ ਪੜ੍ਹੋ: ਜ਼ਮਾਨਤ ’ਤੇ ਆਏ ਵਿਅਕਤੀ ਸਣੇ ਦੋ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਕਾਬੂ

ਸੈਣੀ ਫਾਰਚੂਨਰ ਗੱਡੀ ’ਚ ਸਵਾਰ ਹੋ ਕੇ ਨਵਾਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਤਾਂ ਪਿੰਡ ਟੌਂਸਾ ਵਿਖੇ ਸੜਕ ’ਤੇ ਖੜੀ ਐਂਬੂਲੈਂਸ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਮਗਰੋਂ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਅਪਣੀ ਫੇਸਬੁੱਕ ਉੱਤੇ ਪੋਸਟ ਪਾ ਕੇ ਉਹਨਾਂ ਦੀ ਸਲਾਮਤੀ ਮੰਗਣ ਵਾਲਿਆਂ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਿਲਕੁਲ ਠੀਕ ਹਨ ਅਤੇ ਕੱਲ੍ਹ ਤੋਂ ਬਾਅਦ ਪਹਿਲਾਂ ਵਾਂਗ ਲੋਕਾਂ ਨੂੰ ਮਿਲਣਗੇ ਉਨ੍ਹਾਂ ਨੂੰ ਡਾਕਟਰਾਂ ਨੇ ਕੱਲ੍ਹ ਦਾ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। Road Accident

LEAVE A REPLY

Please enter your comment!
Please enter your name here