ਕਾਂਗਰਸ ਛੱਡ ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ ਅਕਾਲੀ ਦਲ ’ਚ ਸ਼ਾਮਿਲ
(ਅਜੈ ਮਨਚੰਦਾ) ਫਰੀਦਕੋਟ। ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜੇ ਅਤੇ ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ ਅਤੇ ਉਨ੍ਹਾਂ ਦੇ ਬੇਟੇ ਭਾਈ ਰਾਹੁਲ ਸਿੰਘ ਸਿੱਧੂ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਹਰਨਿਰਪਾਲ ਸਿੰਘ ਕੁੱਕੂ ਦੇ ਬੇਟੇ ਭਾਈ ਰਾਹੁਲ ਸਿੱਧੂ ਨੇ ਪਿਛਲੇ ਪੰਜ ਸਾਲ ਕੋਟਕਪੂਰਾ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਤੇ ਇਹ ਕੋਟਕਪੂਰਾ ਹਲਕੇ ਤੋਂ ਮਜਬੂਤ ਦਾਅਵੇਦਾਰ ਸਨ ਪਰ ਕੋਟਕਪੂਰਾ ਤੋਂ ਟਿਕਟ ਅਜੈਪਾਲ ਸਿੰਘ ਸੰਧੂ ਨੂੰ ਮਿਲ ਗਈ ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਮਨਤਾਰ ਸਿੰਘ ਬਰਾੜ ਵੱਲੋਂ ਭਾਈ ਹਰਨਿਰਪਾਲ ਸਿੰਘ ਕੁੱਕੂ ਦੇੇ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਨੂੰ ਕਿਹਾ ਅਤੇ ਆਖਿਆ ਕਿ ਉਹਨਾਂ ਦਾ ਅਕਾਲੀ ਦਲ ’ਚ ਨਿੱਘਾ ਸੁਆਗਤ ਹੈ ਉਹਨਾਂ ਕਿਹਾ ਕਿ ਹਰਨਿਰਪਾਲ ਸਿੰਘ ਕੁੱਕੂ ਦੇ ਅਕਾਲੀ ਦਲ ’ਚ ਆਉਣ ਨਾਲ ਕੋਟਕਪੂਰਾ ਸਮੇਤ ਹੋਰਨਾਂ ਹਲਕਿਆਂ ਵਿੱਚ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ