(ਜਸਵੰਤ ਰਾਏ) ਜਗਰਾਓਂ। ਜਗਰਾਓਂ ਤੋਂ ਟਕਸਾਲੀ ਕਾਂਗਰਸੀ ਪਰਿਵਾਰ ਦੇ ਮੌਜੂਦਾ ਕੌਂਸਲਰ ਅਨਮੋਲ ਗੁਪਤਾ ਅਤੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਰਵਿੰਦਰ ਕੁਮਾਰ ਸੱਭਰਵਾਲ (ਫੀਨਾ) ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਦੋਵਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਲੱਗ-ਅਲੱਗ ਚਿੱਠੀ ਰਾਹੀਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। Congress Party
ਹਾਂਲਾਕਿ ਇਨ੍ਹਾਂ ਦੋਵਾਂ ਕਾਂਗਰਸੀਆਂ ਵੱਲੋਂ ਫ਼ਿਲਹਾਲ ਕੋਈ ਸਿਆਸੀ ਪਾਰਟੀ ਨਹੀਂ ਅਪਣਾਈ ਗਈ ਪਰ ਇਹ ਅਕਸਰ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਹੀ ਦੇਖੇ ਜਾਂਦੇ ਸਨ। ਇਹ ਵੀ ਚਰਚਾ ਹੈ ਕਿ ਉਕਤ ਦੋਵਾਂ ਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਲਈ ਮਨਾਇਆ ਜਾ ਰਿਹਾ ਹੈ ਪਰ ਦੋਵਾਂ ਵੱਲੋਂ ਹੀ ਇਸ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕੌਂਸਲਰ ਜਗਜੀਤ ਸਿੰਘ ਜੱਗੀ, ਮਹਿਲਾ ਕੌਂਸਲਰ ਪਰਮਿੰਦਰ ਕੌਰ, ਸਾਬਕਾ ਕੌਂਸਲਰ ਕਰਮਜੀਤ ਕੈਂਥ ਵੀ ਕਾਂਗਰਸ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਪਾਰਟੀ ’ਚ ਸ਼ਾਮਲ ਕਰਵਾਇਆ ਸੀ। Congress Party
ਇਹ ਵੀ ਪੜ੍ਹੋ: ਤਿਹਾਡ਼ ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ
ਇਸ ’ਤੇ ਸਾਬਕਾ ਬਲਾਕ ਪ੍ਰਧਾਨ ਸਭਰਵਾਲ ਨੇ ਸੋਸ਼ਲ ਮੀਡੀਆ ’ਤੇ ਪਾਰਟੀ ਛੱਡਣ ਨੂੰ ਲੈ ਕੇ ਜੋ ਪੋਸਟ ਪਾਈ ਸੀ, ਜਿਸ ’ਚ ਲਿਖਿਆ ਹੈ ਕਿ ਭਰੇ ਮਨ ਨਾਲ ਜੋ ਫੈਸਲਾ ਲੈ ਰਹੇ ਹਾਂ ਇਹ ਉਨ੍ਹਾਂ ਦਾ ਪਰਿਵਾਰ, ਸਕੇ-ਸਬੰਧੀ, ਨਿੱਜੀ ਤੌਰ ’ਤੇ ਜਾਣਦੇ ਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਗੀ ਤਰ੍ਹਾਂ ਪਤਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਲੈਣਾ ਉਨ੍ਹਾਂ ਲਈ ਬਹੁਤ ਮੁਸ਼ਕਲ ਸੀ, ਜਿਸ ਤੋਂ ਰਾਜਨੀਤਿਕ ਗਲਿਆਰਿਆਂ ’ਚ ਇਹੀ ਮੰਨਿਆ ਜਾ ਰਿਹਾ ਹੈ ਕਿ ਉਕਤ ਆਗੂਆਂ ’ਤੇ ਕਾਂਗਰਸ ਤੋਂ ਕਿਨਾਰਾ ਕਰਨ ਲਈ ਦਬਾਅ ਪਾਇਆ ਗਿਆ ਹੈ।