Medical Research: ਸਾਬਕਾ ਕੌਂਸਲਰ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵੀ ਲੱਗੀ ਮਨੁੱਖਤਾ ਦੇ ਲੇਖੇ

Medical Research
Medical Research: ਸਾਬਕਾ ਕੌਂਸਲਰ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵੀ ਲੱਗੀ ਮਨੁੱਖਤਾ ਦੇ ਲੇਖੇ

Medical Research: (ਵਿੱਕੀ ਕੁਮਾਰ) ਮੋਗਾ। ਬੀਤੇ ਐਤਵਾਰ ਨੂੰ ਮੋਗਾ ਦੇ ਦਸ਼ਮੇਸ਼ ਨਗਰ ਤੋਂ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੇ ਅਚਾਨਕ ਦੇਹਾਂਤ ਹੋਣ ਪਿੱਛੋਂ ਉਹਨਾਂ ਦੇ ਪਰਿਵਾਰ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਐਤਵਾਰ ਨੂੰ ਮੋਗਾ ਦੇ ਸਾਬਕਾ ਕੌਂਸਲਰ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਦੇ ਹੋਏ ਸੱਚਖੰਡ ਜਾ ਬਿਰਾਜੇ।  ਉਹਨਾਂ ਦੇ ਪਰਿਵਾਰ ਨੇ ਡੇਰਾ ਸੱਚਾ ਸੌਦਾ ਸਰਸਾ ਵਿੱਚ ਤਾਲਮੇਲ ਕਰਕੇ ਪਹਿਲਾਂ ਤਾਂ ਉਹਨਾਂ ਦੀਆਂ ਅੱਖਾਂ ਡਾਕਟਰੀ  ਟੀਮ ਤੋਂ ਸੁਰੱਖਿਅਤ ਕਢਵਾ ਕੇ ਦਾਨ ਕਰ ਦਿੱਤੀਆਂ ਮਗਰੋਂ ਉਹਨਾਂ ਦੀ ਮ੍ਰਿਤਕ ਦੇਹ ਸ਼੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ਼ ਮੈਡੀਕਲ ਸਾਈਨਸਿਸ, ਬਰੇਲੀ-ਨੈਨੀਤਾਲ ਰੋਡ ਭੋਜੀਪੁਰਾ ਬਰੈਲੀ (ਉੱਤਰ ਪ੍ਰਦੇਸ਼) ਨੂੰ ਮੈਡੀਕਲ ਖੋਜਾਂ ਕਰਨ ਲਈ ਦਾਨ ਕਰ ਦਿੱਤੀ ਗਈ।

ਧੀਆਂ ਨੇ ਦਿੱਤਾ ਅਰਥੀ ਨੂੰ ਮੋਢਾ | Medical Research

ਇਸ ਮੌਕੇ ਨਗਰ ਦੇ ਪੰਤਵੰਤੇ ਸੱਜਣ ਹਾਜ਼ਰ ਸਨ। ਉਹਨਾਂ ਨੇ ਡੇਰਾ ਸੱਚਾ ਸੌਦਾ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਰੀਰਦਾਨ ਕਰਨ ਨਾਲ ਡਾਕਟਰੀ ਸਿੱਖ ਰਹੇ ਵਿਦਿਆਰਥੀਆਂ ਉੱਪਰ ਬਹੁਤ ਵੱਡਾ ਪਰਉਪਕਾਰ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਸਮੁੱਚੀ ਮਨੁੱਖਤਾ ਨੂੰ ਫਾਇਦਾ ਹੋਵੇਗਾ। ਡੇਰਾ ਸੱਚਾ ਸੌਦਾ ਦੀਆਂ ਪ੍ਰੇਰਨਾਵਾਂ ਸਦਕਾ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੀ ਅਰਥੀ ਨੂੰ ਉਹਨਾਂ ਦੀਆਂ ਪੋਤਰੀਆਂ ਤੇ ਨੂੰਹਾਂ ਨੇ ਮੋਢਾ ਦਿੱਤਾ। ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਰਵਾਨਾ ਹੋਣ ਵੇਲੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਨੇ ਫ਼ੁੱਲਾਂ ਦੀ ਵਰਖਾ ਕੀਤੀ, ਜਿਸਦੀ ਚਰਚਾ ਸਾਰੇ ਇਲਾਕੇ ਵਿੱਚ ਹੋ ਰਹੀ ਹੈ।

ਇਹ ਵੀ ਪੜ੍ਹੋ: ‘ਸੱਚ ਕਹੂੰ’ ਦੀ ਵਰ੍ਹੇਗੰਢ ਮੌਕੇ ਭਾਜਪਾ ਆਗੂ ਨੇ ਕੀ ਕਿਹਾ, ਤੁਸੀਂ ਵੀ ਪੜ੍ਹੋ…

ਇਸ ਮੌਕੇ 85 ਮੈਂਬਰ ਭੈਣ ਆਸ਼ਾ ਇੰਸਾਂ ਤੇ 85 ਮੈਂਬਰ ਭੈਣ ਕਵਿਤਾ ਇੰਸਾਂ ਨੇ ਡੇਰਾ ਸੱਚਾ ਸੌਦਾ ਦੇ ਇਸ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੇਮੀ ਪ੍ਰੀਤਮ ਸਿੰਘ ਇੰਸਾਂ ਦੀ ਜੋ ਮ੍ਰਿਤਕ ਦੇਹ ਦਾਨ ਕੀਤੀ ਜਾ ਰਹੀ ਹੈ ਇਹ ਸਮੁੱਚੀ ਮਾਨਵਤਾ ਲਈ ਬਹੁੱਤ ਵੱਡੀ ਸੇਵਾ ਹੈ। ਪਰਿਵਾਰ ਦੀ ਇਸ ਸੇਵਾ ਨੂੰ ਹਮੇਸ਼ਾ ਹੀ ਯਾਦ ਕੀਤਾ ਜਾਵੇਗਾ। ਇਸ ਮੌਕੇ ਮੁੱਖ ਤੌਰ ’ਤੇ ਮੋਗਾ ਤੋਂ ਪੁੱਜੇ ਮਾਲਵਿਕਾ ਸੂਦ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਉਪਰਾਲਾ ਬਹੁਤ ਹੀ ਸਲਾਹੁਣਯੋਗ ਹੈ। Medical Research

ਇਸ ਸੇਵਾ ਕਾਰਜ ਨੂੰ ਕਰਨ ਲਈ ਬਹੁਤ ਹੀ ਵੱਡੇ ਜਿਗਰੇ ਦੀ ਲੋੜ ਹੁੰਦੀ ਹੈ। ਉਹਨਾਂ ਕਿਹਾ ਕਿ ਮੈਂ ਡੇਰਾ ਪ੍ਰੇਮੀਆਂ ਦਾ ਤਹਿਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੀ ਹਿੰਮਤ ਕਰਕੇ ਮੈਡੀਕਲ ਦੀ ਪੜ੍ਹਾਈ ਕਰਦੇ ਬੱਚਿਆਂ ਨੂੰ ਬਹੁੱਤ ਵੱਡਾ ਲਾਹਾ ਮਿਲ ਰਿਹਾ ਹੈ। ਇਸ ਮੌਕੇ ਉਹਨਾਂ ਦੇ ਪੁੱਤਰ ਮਨਜੀਤ ਸਿੰਘ ਇੰਸਾਂ, ਕੁਲਦੀਪ ਸਿੰਘ ਇੰਸਾਂ, ਖੁਸ਼ਪ੍ਰੀਤ ਸਿੰਘ ਇੰਸਾਂ, ਭਤੀਜੇ ਕਰਮਜੀਤ ਸਿੰਘ ਇੰਸਾਂ, ਸੁਰਿੰਦਰ ਸਿੰਘ ਇੰਸਾਂ, ਸੁਖਚੈਨ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ, ਹਰਜੀਤ ਸਿੰਘ ਇੰਸਾਂ, ਭੁਪਿੰਦਰ ਸਿੰਘ ਇੰਸਾਂ, ਰਣਜੀਤ ਸਿੰਘ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਿਰ ਸੀ।