ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਮਿਲੀ ਜ਼ਮਾਨਤ

Former Deputy CM OP Soni

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ (OP Soni) ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਓਪੀ ਸੋਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਕਰੋਟ ਨੇ ਓਪੀ ਸੋਨੀ ਨੂੰ ਗ੍ਰਿਫਤਾਰੀ ਤੋਂ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦਿੱਤੀ ਹੈ। ਦੋ ਦਿਨ ਦੀ ਲਗਾਤਾਰ ਬਹਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇਹ ਰਾਹਤ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ ‘ਤੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਰਦੀਆਂ ’ਚ ਵਧਣ ਲੱਗਦਾ ਹੈ Blood Sugar ਦਾ ਲੈਵਲ, ਇਸ ਤਰ੍ਹਾਂ ਰੱਖੋ ਧਿਆਨ

ਇਸ ਤੋਂ ਪਹਿਲਾਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਓਪੀ ਸੋਨੀ ਨੇ ਹਾਈਕੋਰਟ ਵਿੱਚ ਪਹੁੰਚ ਕੀਤੀ ਸੀ। ਹਾਈਕੋਟਰ ਨੇ ਓਪੀ ਸੋਨੀ ਨੂੰ ਰਾਹਤ ਦਿੱੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ 9 ਜੁਲਾਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ