ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਸਾਬਕਾ ਡਿਪਟੀ ਡ...

    ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਦਾ ਦੇਹਾਂਤ

    ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਦਾ ਦੇਹਾਂਤ

    ਜਸਵੀਰ ਸਿੰਘ ਗਹਿਲ, ਬਰਨਾਲਾ। ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਗੋਪਾਲ ਸਿੰਘ ਦਰਦੀ ਦਾ ਅੱਜ ਪਟਿਆਲਾ ਦੇ ਇੱਕ ਹਸਪਤਾਲ ’ਚ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੋਪਾਲ ਸਿੰਘ ਦਰਦੀ ਪਿਛਲੇ ਕੁਝ ਹਫਤਿਆਂ ਤੋਂ ਬੀਮਾਰ ਚੱਲ ਰਹੇ ਸਨ ਜੋ ਇਸ ਤੋਂ ਪਹਿਲਾਂ ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਵੀ ਦਾਖਲ ਰਹੇ ਜਦਕਿ ਦਰਦੀ ਆਖਰੀ ਸਮੇਂ ਪਟਿਆਲਾ ਵਿਖੇ ਇਲਾਜ ਅਧੀਨ ਸਨ।

    ਜਿਨ੍ਹਾਂ ਦਾ ਸਸਕਾਰ ਅੱਜ ਰਾਮ ਬਾਗ ਬਰਨਾਲਾ ਵਿਖੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ ਤੇ ਸਨੇਹੀਆਂ ਦੀ ਹਾਜ਼ਰੀ ’ਚ ਕੀਤਾ ਗਿਆ। ਗੋਪਾਲ ਸਿੰਘ ਦਰਦੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਲੋਕ ਸੰਪਰਕ ਵਿਭਾਗ ਅਫਸਰ ਵਜੋਂ ਤਾਇਨਾਤ ਰਹਿਣ ਦੇ ਨਾਲ ਹੀ ਪਦ ਉਨਤ ਹੋ ਕੇ ਕੁਝ ਸਮਾਂ ਡਿਪਟੀ ਡਾਇਰੈਕਟਰ ਜਲੰਧਰ ਵੀ ਰਹੇ। ਪਰਿਵਾਰਿਕ ਮੈਂਬਰਾਂ ਅਨੁਸਾਰ ਸ੍ਰੀ ਦਰਦੀ ਦੇ 8 ਜੂਨ ਨੂੰ ਫੁੱਲ ਚੁਗੇ ਜਾਣਗੇ ਤੇ 15 ਜੂਨ ਨੂੰ ਭੋਗ ਪਾਏ ਜਾਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।