(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਪੱਛਮੀ ਸੀਟ ਦੀ ਉਪ ਚੋਣ ਨੂੰ ਲੈ ਕੇ ਪੰਜਾਬ ‘ਚ ਸਰਗਰਮੀ ਤੇਜ਼ ਹੋ ਗਈ ਹੈ। ਜਲੰਧਰ ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਭਾਟੀਆ ਨੇ ‘ਆਪ’ ਦਾ ਪੱਲਾ ਫੜ ਲਿਆ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। AAP Punjab














