ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ

Bir Davinder Singh
ਬੀਰ ਦਵਿੰਦਰ ਸਿੰਘ ਦੀ ਫਾਈਲ ਫੋਟੋ।

ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Bir Davinder Singh  ) ਦਾ ਲੰਬੀ ਬਿਮਾਰੀ ਕਾਰਨ ਅੱਜ ਦੇਹਾਂਤ ਹੋ ਗਿਆ ਹੈ। ਉਨਾਂ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਸੋਗ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ 16 ਜੂਨ ਨੂੰ ਕੋਮਾ ਦੌਰਾਨ ਵੀਰ ਦਵਿੰਦਰ ਸਿੰਘ ਦੀ ਫੂਡ ਪਾਈਪ ਵਿੱਚ ਕੈਂਸਰ ਪਾਇਆ ਗਿਆ ਸੀ। ਇਸ ਕਾਰਨ ਉਨ੍ਹਾਂ ਦੀ ਤਬੀਅਤ ਕਾਫੀ ਖਰਾਬ ਹੋ ਗਈ ਸੀ। ਉਨਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਅੱਜ ਉਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਟਿਆਲਾ ਵਿੱਚ ਕੀਤਾ ਜਾਵੇਗਾ।

2003 ਤੋਂ 2004 ਤੱਕ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ

ਜਿਕਰਯੋਗ ਹੈ ਕਿ ਬੀਰ ਦਵਿੰਦਰ ਸਿੰਘ  1971 ਤੋਂ 1977 ਤੱਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਰਹੇ। 1980 ਵਿਚ ਉਹ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਅਤੇ ਪਹਿਲੀ ਵਾਰ ਵਿਧਾਇਕ ਬਣੇ। ਬੀਰ ਦਵਿੰਦਰ ਸਿੰਘ 2003 ਤੋਂ 2004 ਤੱਕ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ। 2002-2007 ਦੀ ਸਰਕਾਰ ਦੌਰਾਨ ਉਨ੍ਹਾਂ ਨੂੰ ਸਰਵੋਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ।

LEAVE A REPLY

Please enter your comment!
Please enter your name here