(ਏਜੰਸੀ) ਜਲੰਧਰ। ਪੰਜਾਬ ਦੇ ਸਾਬਕਾ ਪੁਲਿਸ ਜਨਰਲ ਡਾਇਰੈਕਟਰ ਸ਼ਸ਼ੀਕਾਂਤ ਮਾਨਹਾਨੀ ਦੇ ਇੱਕ ਮਾਮਲੇ ‘ਚ ਅੱਜ ਅਦਾਲਤ ‘ਚ ਪੇਸ਼ੀ ‘ਤੇ ਜਾਂਦੇ ਸਮੇਂ ਗਸ਼ ਖਾ ਕੇ ਡਿੱਗ ਪਏ ਅਦਾਲਤ ‘ਚ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ ਬਾਅਦ ‘ਚ ਸਿਹਤ ‘ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਅਹੁਦੇ ‘ਤੇ ਰਹਿੰਦਿਆਂ ਉਨ੍ਹਾਂ ਸੂਬੇ ‘ਚ ਨਸ਼ਾ ਤਸਕਰਾਂ ਤੋਂ ਕੁਝ ਸਿਆਸੀ ਆਗੂਆਂ ਤੇ ਕੁਝ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਸਬੰਧੀ ਇੱਕ ਰਿਪੋਰਟ ਕਾਰਵਾਈ ਲਈ ਸਾਬਕਾ ਬਾਦਲ ਸਰਕਾਰ ਨੂੰ ਸੌਂਪੀ ਸੀ ਪਰ ਉਸ ਨੂੰ ਠੰਢੇ ਬਸਤੇ ‘ਚ ਪਾ ਦਿੱਤਾ ਗਿਆ ਉਸ ਰਿਪੋਰਟ ‘ਚ ਉਨ੍ਹਾਂ ਸਿਆਸੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਹਨ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਜਿਮੀ ਕਾਲੀਆ ਨੇ ਉਨ੍ਹਾਂ ਦੇ ਖਿਲਾਫ਼ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ ਜਿਸ ‘ਚ ਅੱਜ ਉਨ੍ਹਾਂ ਦੀ ਪੇਸ਼ੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ