ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਅੱਧੀ ਰਾਤ ਤੋਂ ...

    ਅੱਧੀ ਰਾਤ ਤੋਂ ਬਾਅਦ ਰਿਹਾਅ ਹੋਏ ਸਾਬਕਾ ਡੀ ਜੀ ਪੀ ਸੁਮੇਧ ਸੈਣੀ

    ਅੱਧੀ ਰਾਤ ਤੋਂ ਬਾਅਦ ਰਿਹਾਅ ਹੋਏ ਸੁਮੇਧ ਸੈਣੀ

    ਮੋਹਾਲੀ, (ਕੁਲਵੰਤ ਕੋਟਲੀ)। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਰਾਤ ਨੂੰ ਕਰੀਬ 2 ਵਜੇ ਰਿਹਾਅ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਨੂੰ ਬੁੱਧਵਾਰ ਦੀ ਦੇਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਵਿਜੀਲੈਂਸ ਨੇ ਉਨ੍ਹਾਂ ਨੂੰ ਕੱਲ੍ਹ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਹੁਕਮ ਹੋਣ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ।

    ਵੀਰਵਾਰ ਨੂੰ ਸਵੇਰੇ ਹੀ ਸੁਮੇਧ ਸੈਣੀ ਦੀ ਪਤਨੀ ਸ਼ੋਭਾ ਸੈਣੀ ਵੱਲੋਂ ਦਾਇਰ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਅੱਜ ਪੰਜਾਬ ਵਿਜੀਲੈਂਸ ਨੂੰ ਸੁਆਲ ਕੀਤਾ ਕਿ ਆਖ਼ਰ ਬੁੱਧਵਾਰ ਦੀ ਸ਼ਾਮ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕਿਉਂ ਗ੍ਰਿਫ਼ਤਾਰ ਕੀਤਾ ਗਿਆ, ਜਦ ਕਿ ਖ਼ੁਦ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੋਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ