ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਝਟਕਾ, ਅਗਾਊਂ ਜਮਾਨਤ ਅਰਜ਼ੀ ਖਾਰਜ
ਮੋਹਾਲੀ, (ਕੁਲਵੰਤ ਕੋਟਲੀ)। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਅਰਜੀ ਨੂੰ ਖਾਰਜ ਕਰ ਦਿੱਤਾ। ਅਗਾਊਂ ਜਮਾਨਤ ਲੈਣ ਲਈ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਖਾਰਜ ਕਰ ਦਿੱਤਾ। ਸੁਮੇਧ ਸੈਣੀ ਨੂੰ ਹੁਣ ਕਿਸੇ ਸਮੇਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਡੀਜੀਪੀ ਸੁਮੇਤ ਸੈਣੀ ਨੇ ਵਿਜੀਲੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਇਹ ਵੀ ਵਰਨਣਯੋਗ ਹੈ ਕਿ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾ ਸੈਣੀ ਦੀ ਗ੍ਰਿਫਤਾਰੀ ਲਈ ਉਸ ਦੀ ਕੋਠੀ ਉਤੇ ਛਾਪੇਮਾਰੀ ਕੀਤੀ ਗਈ ਸੀ। ਪਰ ਗ੍ਰਿਫਤਾਰੀ ਸੰਭਵ ਨਹੀਂ ਹੋ ਸਕੀ। ਇਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਉਤੇ ਰੋਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ