ਸਾਬਕਾ ਡੀਜੀਪੀ ਦੀਆਂ ਵਧੀਆਂ ਮੁਸ਼ਕਲਾਂ, ਜ਼ਮਾਨਤ ਅਰਜ਼ੀ ਰੱਦ
ਮੋਹਾਲੀ, (ਸੱਚ ਕਹੂੰ ਨਿਊਜ਼) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਮੋਹਾਲੀ ਦੀ ਅਦਾਲਤ ਵਿੱਚ ਦਿੱਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ 29 ਸਾਲ ਪੁਰਾਣੇ ਇੱਕ ਮਾਮਲੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਪਿੱਛੋਂ ਭੇਤਭਰੇ ਢੰਗ ਨਾਲ ਗੁੰਮ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ ਜ਼ਿਕਰਯੋਗ ਹੈ ਕਿ ਸਾਬਕਾ ਡੀਜੀਪੀ ਸੈਣੀ ਵੱਲੋਂ ਆਪਣੇ ਵਕੀਲ ਰਾਹੀਂ ਮੋਹਾਲੀ ਦੀ ਅਦਾਲਤ ਵਿੱਚ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਲਈ ਆਰਜ਼ੀ ਦਿੱਤੀ ਗਈ ਸੀ
ਪੀੜਤ ਪਰਿਵਾਰ ਦੇ ਵਕੀਲ ਅਤੇ ਸਰਕਾਰੀ ਵਕੀਲਾਂ ਵੱਲੋਂ ਸੈਣੀ ਦੀ ਜ਼ਮਾਨਤ ਦਾ ਅਦਾਲਤ ਵਿੱਚ ਵਿਰੋਧ ਕੀਤਾ ਗਿਆ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਉਪਰ ਗੰਭੀਰ ਦੋਸ਼ ਹਨ, ਇਸ ਲਈ ਜ਼ਮਾਨਤ ਨਾ ਦਿੱਤੀ ਜਾਵੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਇਸ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਹੁਣ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਸਕਦੀ ਹੈ ਅਰਜ਼ੀ ਰੱਦ ਹੋਣ ਨਾਲ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਗਿਆ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.