ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫਤਾਰ

Pearls Group
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫਤਾਰ

ਗ਼ੈਰ-ਕਾਨੂੰਨੀ ਤੌਰ ’ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀਏ ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਚਾਰਜਸ਼ੀਟ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) (Pearls Group) ਘਾਲੇਮਾਲੇ ਸਬੰਧੀ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਪੀਏਸੀਅੱੈਲ ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀਏਸੀਐਲ ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈਓਜੀਐੱਮ) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀਏਸੀਐਲ ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ।

ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ Pearls Group

ਇਸ ਤੋਂ ਇਲਾਵਾ ਈਓਜੀਐੱਮ ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀਏਸੀਐਲ ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ।  ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐੱਮਸੀਏ) ਦੀ ਵੈੱਬਸਾਈਟ ’ਤੇ ਪੀਏਸੀਐਲ ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂਅ ਦਰਜ ਕਰਵਾ ਲਏ। (Pearls Group)

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ। ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਇਨਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਕੀਤਾ ਤਲਬ

ਦੱਸਣਯੋਗ ਹੈ ਕਿ ਪੀਏਸੀਐਲ ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿੱਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਅੱੈਲ ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀਏਸੀਅੱੈਲ ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂਅ ਹਟਾ ਦਿੱਤੇ ਹਨ।