ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਭਾਸ਼ ਸੂਦ ਨੇ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

Congress Party
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਭਾਸ਼ ਸੂਦ ਗੱਲਬਾਤ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਕਿਹਾ, 10 ਸਾਲਾ ’ਚ ਫ਼ਤਹਿਗੜ੍ਹ ਸਾਹਿਬ ਦਾ ਜਮੀਨੀ ਪੱਧਰ ਦਾ ਵਰਕਰ ਲੀਡਰਾਂ ਤੋਂ ਹੋਇਆ ਨਿਰਾਸ਼ (Congress Party)

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੀਆਰਟੀਸੀ ਦੇ ਸਾਬਕਾ ਡਾਇਰੈਕਟਰ ਸੁਭਾਸ਼ ਸੂਦ ਨੇ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰੈਸ ਕਾਨਫੰਰਸ ਦੌਰਾਨ ਉਨ੍ਹਾਂ ਦੁਖ ਪ੍ਰਗਟ ਕੀਤਾ ਕਿ ਪਿਛਲੇ 10 ਸਾਲਾਂ ’ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਜ਼ਮੀਨੀ ਪੱਧਰ ਦਾ ਵਰਕਰ ਇਨ੍ਹਾਂ ਲੀਡਰਾਂ ਤੋਂ ਮਾਯੂਸ ਹੋ ਕੇ ਘਰ ਬੈਠ ਗਿਆ ਜਾਂ ਫ਼ਿਰ ਦੂਸਰੀਆਂ ਪਾਰਟੀਆਂ ਵਿਚ ਜਾਣ ਲਈ ਮਜ਼ਬੂਰ ਹੋ ਗਿਆ। ਵਰਕਰ ਦੀ ਸੁਣਵਾਈ ਨਾ ਹੋਣ ਕਾਰਨ ਹੀ ਉਨ੍ਹਾਂ ਦੁਖੀ ਹੋ ਕੇ ਇਹ ਫ਼ੈਸਲਾ ਲਿਆ ਹੈ। (Congress Party)

ਅਸਤੀਫ਼ਾ ਦੇਣ ਵਾਲਿਆਂ ਵਿਚ ਉਨ੍ਹਾਂ ਦੇ ਸਪੁੱਤਰ ਨਿਤਿਨ ਸੂਦ, ਭਰਾ ਪ੍ਰੋ. ਐਨ.ਕੇ.ਸੂਦ, ਸਤੀਸ਼ ਸੂਦ, ਰਾਮ ਨਾਥ ਸ਼ਰਮਾ, ਪੰਡਤ ਪਵਨ ਕਪਿਲ, ਵਿਨੋਦ ਸੂਦ, ਕ੍ਰਿਸ਼ਨ ਕੁਮਾਰ, ਭਾਵੁਕ ਸੂਦ ਅਤੇ ਰਾਜਿੰਦਰ ਕਪਲਿਸ਼ ਸਾਮਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵਾਲੀ ਪਾਰਟੀ ਨਹੀਂ ਰਹੀ ਸਗੋਂ ਸਿਰਫ਼ ਚਾਪਲੂਸਾਂ ਦੀ ਬਣ ਗਈ ਹੈ। ਟਕਸਾਲੀ ਲੀਡਰਸਿਪ ਅਤੇ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੈ।

ਵਰਨਣਯੋਗ ਹੈ ਕਿ ਸੂਦ ਨੇ 45 ਸਾਲਾ ਦੌਰਾਨ ਬਲਾਕ ਪੱਧਰ ਤੋਂ ਕੰਮ ਸ਼ੁਰੂ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੱਕ ਦੀਆਂ ਜਿੰਮੇਵਾਰੀਆਂ ਨਿਭਾਈਆਂ ਹਨ 2019 ਵਿਚ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਲੀਡਰਾਂ ਨੇ ਵਰਕਰਾਂ ਨੂੰ ਵੱਡੇ ਸੁਫਨੇ ਦਿਖਾਏ ਪਰੰਤੂ ਕਦੇ ਵੀ ਪੂਰਾ ਕੰਮ ਕਰਨ ਦਾ ਮੌਕਾ ਨਹੀਂ ਦਿੱਤਾ, ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਆਪਣੇ ਸਾਥੀਆ ਨਾਲ ਵਿਚਾਰ ਉਪਰੰਤ ਹੀ ਅਗਲਾ ਫ਼ੈਸਲਾ ਲੈਣਗੇ। (Congress Party)