ਸਾਡੇ ਨਾਲ ਸ਼ਾਮਲ

Follow us

13.3 C
Chandigarh
Thursday, February 19, 2026
More
    Home Breaking News ਸਾਬਕਾ ਸਿੰਚਾਈ ...

    ਸਾਬਕਾ ਸਿੰਚਾਈ ਮੰਤਰੀ ਪੰਜਾਬ ਗੁਰਨਾਮ ਸਿੰਘ ਅਬੁੱਲਖੁਰਾਣਾ ਨਹੀਂ ਰਹੇ

    ਸਾਬਕਾ ਸਿੰਚਾਈ ਮੰਤਰੀ ਪੰਜਾਬ ਗੁਰਨਾਮ ਸਿੰਘ ਅਬੁੱਲਖੁਰਾਣਾ ਨਹੀਂ ਰਹੇ

    ਲੰਬੀ-ਮਲੋਟ, (ਮੇਵਾ ਸਿੰਘ) ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਅਬੁੱਲਖੁਰਾਣਾ ਦਾ ਸਵੇਰੇ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਹ ਕਰੀਬ 90 ਵਰਿਆਂ ਦੇ ਸਨ। ਉਨ੍ਹਾਂ ਦੇ ਬੇਟੇ ਹਰਜੀਤ ਸਿੰਘ ਅਬੁੱਲਖੁਰਾਣਾ ਅਤੇ ਜਗਪਾਲ ਸਿੰਘ ਅਬੁੱਲਖੁਰਾਣਾ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਬੀਮਾਰ ਚਲੇ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮ੍ਰਿਤਕ ਸਰੀਰ ਚੰਡੀਗੜ੍ਹ ਤੋਂ ਸ਼ਾਮ ਕਰੀਬ 7 ਕੁ ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਅਬੁੱਲਖੁਰਾਣਾ ਵਿਖੇ ਪਹੁੰਚੇਗਾ।

    ਅੰਤਿਮ ਸੰਸਕਾਰ ਪਿੰਡ ਅਬੁੱਲਖੁਰਾਣਾ ਦੇ ਸਮਸ਼ਾਨਘਾਟ ਵਿਖੇ ਮਿਤੀ 24 ਮਾਰਚ ਨੂੰ ਸਵੇਰੇ ਕਰੀਬ 11:30 ਵਜੇ ਕੀਤਾ ਜਾਵੇਗਾ। ਸਵ: ਗੁਰਨਾਮ ਸਿੰਘ ਅਬੁੱਲਖੁਰਾਣਾ 1992 ਤੋਂ 1997 ਤੱਕ ਵਿਧਾਨ ਸਭਾ ਹਲਕਾ ਲੰਬੀ ਤੋਂ ਵਿਧਾਇਕ ਰਹੇ ਤੇ ਉਹ ਕਾਂਗਰਸ ਦੇ ਮੁੱਖ ਮੰਤਰੀ ਸਵ: ਹਰਚਰਨ ਸਿੰਘ ਬਰਾੜ ਦੀ ਸਰਕਾਰ ’ਚ ਸਿੰਚਾਈ ਮੰਤਰੀ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.