ਜਲੰਧਰ ਦੇ ਸਾਬਕਾ ਵਿਧਾਇਕ ਰਿੰਕੂ ਆਪ ‘ਚ ਸ਼ਾਮਲ

Rinku joined AAP

ਕੇਜਰੀਵਾਲ ਤੇ CM ਮਾਨ ਦੀ ਅਗਵਾਈ ’ਚ ਹੋਏ ਸ਼ਾਮਲ

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ।  (Rinku joined AAP)

ਕੇਜਰੀਵਾਲ ਨੇ ਫਗਵਾੜਾ ਵਿੱਚ ਯੋਗਸ਼ਾਲਾ ਦਾ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਪਹੁੰਚੇ ਸਨ। ਆਪ ਵਰਕਰਾਂ ਨੇ ਉਨਾਂ ਦਾ ਜ਼ੋਰਦਾਰ ਸਵਾਗਤ ਕੀਤਾ। ਉਨ੍ਹਾਂ ਫਗਵਾੜਾ ਵਿੱਚ ਯੋਗਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਹੁਣ ਤਰੱਕੀ ਦੇ ਸਹੀ ਰਸਤੇ ‘ਤੇ ਹੈ। ਪੰਜਾਬ ਵਿੱਚ ਸਰਕਾਰ ਲਗਾਤਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਦੇ ਰਹੀ ਹੈ। ਆਮ ਆਦਮੀ ਪਾਰਟੀ ਲੋਕਾਂ ਦੇ ਘਰ-ਘਰ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤੇ ਪੰਜਾਬ ਦੇ ਸਿੱਖਿਆ ਪੱਧਰ ’ਚ ਵੀ ਵੱਡਾ ਸੁਧਾਰ ਹੋਇਆ ਹੈ।

ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਆਪਣੇ ਇੱਕ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

Congress Sushil Kumar Rinku

ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ’ਚ ਕੱਢ ਦਿੱਤਾ ਗਿਆ ਹੈ। ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਫਗਵਾੜਾ ਵਿਖੇ ਪਹੁੰਚ ਰਹੇ ਹਨ ਜਿੱਥੇ ਉਹ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ