ਜੇਡੀਯੂ ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦੇਹਾਂਤ

ਦਿੱਲੀ ਸਥਿਤ ਰਿਹਾਇਸ਼ ‘ਤੇ ਅੰਤਿਮ ਦਰਸ਼ਨਾਂ ਲਈ ਰੱਖੀ ਮ੍ਰਿਤਕ ਦੇਹ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਜੇਡੀਯੂ ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ (Sharad Yadav) ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਨਾਂ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਸਿਆਸਤ ਜਗਤ ’ਚ ਸੋਗ ਦੀ ਲਹਿਰ ਫੈਲ ਗਈ। ਸ਼ਰਦ ਯਾਦਵ ਦੀ ਬੇਟੀ ਸੁਭਾਸ਼ਿਨੀ ਯਾਦਵ ਨੇ ਰਾਤ 11.45 ‘ਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ। ਸ਼ੁਭਾਸ਼ਿਨੀ ਨੇ ਟਵੀਟ ‘ਚ ਲਿਖਿਆ, ‘ਪਾਪਾ ਇਜ਼ ਨੋ ਮੋਰ’। ਉਹ 75 ਸਾਲ ਦੇ ਸਨ। ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਦਿੱਲੀ ਦੇ ਛੱਤਰਪੁਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਰੱਖਿਆ ਗਿਆ ਹੈ।

ਉਨਾਂ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ, ਰਾਹੁਲ ਗਾਂਧੀ, ਨਿਤੀਸ਼ ਕੁਮਾਰ, ਲਾਲੂ ਯਾਦਵ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਵਿਰੋਧੀ ਧਿਰ ਦੇ ਨੇਤਾ ਵਿਜੇ ਸਿਨਹਾ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਮਧੇਪੁਰਾ ਸੀਟ ਤੋਂ ਚਾਰ ਵਾਰ ਸੰਸਦ ਮੈਂਬਰ ਰਹੇ

ਸ਼ਰਦ ਯਾਦਵ ( Sharad Yadav) ਬਿਹਾਰ ਦੀ ਮਧੇਪੁਰਾ ਸੀਟ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਪ੍ਰਧਾਨ ਦੇ ਨਾਲ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਦ ਯਾਦਵ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਦ ਯਾਦਵ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਆਪਣੇ ਲੰਬੇ ਜਨਤਕ ਜੀਵਨ ਵਿੱਚ ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਸੰਸਦ ਮੈਂਬਰ ਅਤੇ ਮੰਤਰੀ ਵਜੋਂ ਵੱਖਰਾ ਕੀਤਾ। ਉਹ ਡਾ: ਲੋਹੀਆ ਦੇ ਆਦਰਸ਼ਾਂ ਤੋਂ ਬਹੁਤ ਪ੍ਰਭਾਵਿਤ ਸਨ। ਮੈਂ ਹਮੇਸ਼ਾ ਸਾਡੀ ਗੱਲਬਾਤ ਦੀ ਕਦਰ ਕਰਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਸ਼ਾਂਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ