ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਮਹਾਂਰਾਸ਼ਟਰ ਦੇ ...

    ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ਿਵਾਜੀ ਰਾਓ ਨਿਲੰਗੇਕਰ ਦਾ ਦੇਹਾਂਤ

    1985 ਤੋਂ 1986 ਦੌਰਾਨ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਰਹੇ ਸਨ

    ਲਾਤੂਰ। ਕਾਂਗਰਸ ਦੇ ਸੀਨੀਅਰ ਆਗੂ ਤੇ ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ਿਵਾਜੀ ਰਾਓ ਪਾਟਿਲ ਨਿਲੰਗੇਕਰ ਦਾ ਪੂਨੇ ਦੇ ਇੱਕ ਹਸਪਤਾਲ ‘ਚ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ।

    ਉਨ੍ਹਾਂ ਦੇ ਪਰਿਵਾਰ ‘ਚ ਪਤਨੀ, ਤਿੰਨ ਪੁੱਤਰ, ਇੱਕ ਧੀ ਤੇ ਪੋਤੇ-ਪੋਤੀਆਂ ਹਨ। ਨਲੰਗੇਕਰ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ ਤੇ ਇਸ ਤੋਂ ਠੀਕ ਹੋਣ ਤੋਂ ਬਾਅਦ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਹਸਪਤਾਲ ਤੋਂ ਛੁੱਟੀ ਮਿਲੀ ਸੀ। ਉਹ ਸ਼ੂਗਰ, ਬਲੱਡ ਪ੍ਰੈਸ਼ਰ ਤੇ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਨਿਲੰਗੇਕਰ 1962 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ ਤੇ 1985 ਤੋਂ 1986 ਦੌਰਾਨ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਰਹੇ ਸਨ। ਨਿਲੰਗੇਕਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਾਤੂਰ ਜ਼ਿਲ੍ਹੇ ਦੇ ਨਿਲੰਗਾ ਲਿਆਂਦਾ ਜਾਵੇਗਾ ਤੇ ਉੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here