(ਸੱਚ ਕਹੂੰ ਨਿਊਜ਼) ਮੁੰਬਈ। ਬੀਤੇ ਦਿਨੀਂ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚਵਾਨ (Ashok Chavan) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸਾਬਕਾ ਐਮਐਲਸੀ ਅਮਰ ਰਾਜੁਲਕਰ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਦੋਵਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।
ਸੂਤਰਾਂ ਮੁਤਾਬਕ ਚਵਾਨ ਨੂੰ ਭਾਜਪਾ ਰਾਜ ਸਭਾ ਭੇਜ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਭਲਕੇ ਨਾਮਜ਼ਦਗੀ ਵੀ ਦਾਖਲ ਕਰ ਸਕਦੇ ਹਨ। ਦੂਜੇ ਪਾਸੇ ਸ਼ਿਵ ਸੈਨਾ (ਯੂਬੀਟੀ) ਦੇ ਸੁਪਰੀਮੋ ਊਧਵ ਠਾਕਰੇ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਵਾਨ ਨੂੰ ਰਾਜ ਸਭਾ ਭੇਜਦੇ ਹਨ ਤਾਂ ਇਹ ਕਾਰਗਿਲ ਦੇ ਸ਼ਹੀਦ ਸੈਨਿਕਾਂ ਦਾ ਅਪਮਾਨ ਹੋਵੇਗਾ। Ashok Chavan
ਇਹ ਵੀ ਪੜ੍ਹੋ: Farmers Protest : ਸ਼ੰਭੂ ਬਾਰਡਰ ’ਤੇ ਕਿਸਾਨਾਂ ਤੇ ਪੁਲਿਸ ਵਿਚਕਾਰ ਟਕਰਾਅ, ਮਾਹੌਲ ਤਨਾਅਪੂਰਨ, ਡਰੋਨ ਨਾਲ ਸੁੱਟੇ ਜਾ ਰਹ…
ਦੱਸ ਦੇਈਏ ਕਿ ਚਵਾਨ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਪਹਿਲਾਂ 12 ਫਰਵਰੀ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ, ਇਸ ਤੋਂ ਇਲਾਵਾ ਉਨ੍ਹਾਂ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਪਾਰਟੀ ਛੱਡਣ ਬਾਰੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਹੈ। ਉਹ ਅਗਲੇ ਦੋ ਦਿਨਾਂ ਵਿੱਚ ਅਗਲੇਰੀ ਫੈਸਲੇ ਲੈਣਗੇ।